ਜਾਇਦਾਦ ਦੇ ਮਾਮਲੇ 'ਚ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕੇਸ ਦਰਜ <br/>
ਅਜੀਤ ਡੈਸਕ
08-11-2025
ਪਾਰਕ ਵਿਚੋਂ ਸਾਮਾਨ ਚੋਰੀ ਕਰਨ ਦੇ ਮਾਮਲੇ 'ਚ ਕੇਸ ਦਰਜ
ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਪਾਰਕ ਵਿਚੋਂ ਸਮਾਨ ਚੋਰੀ ਕਰਨ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਬਲਜਿੰਦਰ ਸਿੰਘ ਐਸ.ਡੀ.ਓ. ਨਗਰ ਨਿਗਮ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਨਗਰ ਨਿਗਮ ਦੇ ਦਫ਼ਤਰ ਦੇ ਨਾਲ ਸਥਿਤ ਪਾਰਕ ਵਿਚੋਂ ਚੋਰਾਂ ਵਲੋਂ ਲੋਹੇ ਦੀਆਂ ਗਿ੍ਲਾਂ ਤੇ ਹੋਰ ਸਾਮਾਨ ਚੋਰੀ ਕਰ ਲਿਆ ਗਿਆ ਹੈ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਬਿਜਲੀ ਦਾ ਕੁਨੈਕਸ਼ਨ ਲਗਵਾਉਣ ਦੇ ਮਾਮਲੇ 'ਚ ਪਤੀ- ਪਤਨੀ ਖ਼ਿਲਾਫ਼ ਕੇਸ ਦਰਜ
ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਬਿਜਲੀ ਦਾ ਕੁਨੈਕਸ਼ਨ ਲਗਾਉਣ ਦੇ ਮਾਮਲੇ ਵਿਚ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਬਲਵਾਨ ਸਿੰਘ ਵਾਸੀ ਦੀਪ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਕ੍ਰਿਸ਼ਨਾ ਸ਼ਰਮਾ ਤੇ ਉਸਦੇ ਪਤੀ ਰਮੇਸ਼ਪਾਲ ਸ਼ਰਮਾ ਵਾਸੀ ਭਾਈ ਰਣਧੀਰ ਸਿੰਘ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਪਲਾਟ ਵਿਚ ਬਿਜਲੀ ਦਾ ਕੁਨੈਕਸ਼ਨ ਲਗਵਾ ਕੇ ਕਬਜ਼ੇ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਫ਼ੈਕਟਰੀ ਵਿਚੋਂ ਚੋਰੀ ਕਰਨ ਦੇ ਮਾਮਲੇ ਵਿਚ ਤਿੰਨ ਖ਼ਿਲਾਫ਼ ਕੇਸ ਦਰਜ
ਪੁਲਿਸ ਨੇ ਸਾਹਿਲ ਕਾਲੀਆ ਵਾਸੀ ਚੰਡੀਗੜ੍ਹ ਰੋਡ ਦੀ ਸ਼ਿਕਾਇਤ 'ਤੇ ਸੂਜਲ ਕੁਮਾਰ ਵਾਸੀ ਡਾਬਾ ਰੋਡ ਅਤੇ ਉਸਦੇ ਦੋ ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸਦੀ ਫ਼ੈਕਟਰੀ ਵਿਚੋਂ ਸਾਮਾਨ ਚੋਰੀ ਕਰਕੇ ਬਾਹਰ ਸਸਤੇ ਭਾਅ 'ਤੇ ਵੇਚਣ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਟਰੱਕ ਦੇ ਟਾਇਰ ਤਬਦੀਲ ਕਰਨ ਦੇ ਮਾਮਲੇ 'ਚ ਡਰਾਈਵਰ ਖ਼ਿਲਾਫ਼ ਕੇਸ ਦਰਜ
ਟਰੱਕ ਦੇ ਟਾਇਰ ਤਬਦੀਲ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਡਰਾਈਵਰ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਡੀ.ਐਸ. ਟਰਾਂਸਪੋਰਟਰ ਟਰਾਂਸਪੋਰਟ ਨਗਰ ਦੇ ਰਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਉਨ੍ਹਾਂ ਦੇ ਡਰਾਈਵਰ ਵਿਕਰਮ ਸਿੰਘ ਵਾਸੀ ਜੰਮੂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸਦੀ ਟਰਾਂਸਪੋਰਟ ਵਿਚ ਬਤੌਰ ਡਰਾਈਵਰ ਕੰਮ ਕਰਦਾ ਹੈ ਅਤੇ ਰਾਤ ਨੂੰ ਜੰਮੂ ਤੋਂ ਹਾਰਡ ਵੇਅਰ ਦਾ ਸਾਮਾਨ ਲੈ ਕੇ ਦਿੱਲੀ ਜਾਂਦੇ ਸਮੇਂ ਉਸਦੇ ਖ਼ਜ਼ਾਨਚੀ ਵਿਕਾਸ ਕੁਮਾਰ ਤੋਂ 13000 ਰੁਪਏ ਖ਼ਰਚ ਵਾਸਤੇ ਲੈ ਗਿਆ ਅਤੇ ਉਸਨੇ ਟਰੱਕ ਟਰਾਂਸਪੋਰਟ ਦੇ ਸਾਹਮਣੇ ਖੜ੍ਹਾ ਕਰ ਦਿੱਤਾ | ਜਦੋਂ ਸਵੇਰੇ ਉਨ੍ਹਾਂ ਨੇ ਟਰੱਕ ਚੈਕ ਕੀਤਾ ਤਾਂ ਟਰੱਕ ਦੇ ਨਵੇਂ ਟਾਇਰ ਰਿਮ ਸਮੇਤ ਬਦਲੇ ਹੋਏ ਸਨ ਅਤੇ ਉਨ੍ਹਾਂ ਦੀ ਥਾਂ 'ਤੇ ਪੁਰਾਣੇ ਟਾਇਰ ਪਾਏ ਹੋਏ ਸਨ | ਟਰੱਕ ਵਿਚੋਂ 100 ਲੀਟਰ ਡੀਜ਼ਲ ਵੀ ਘੱਟ ਸੀ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |