ਲੁਧਿਆਣਾ, 7 ਨਵੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਆਤਮ ਨਗਰ ਵਿਖੇ ਕਾਂਗਰਸ ਵਲੋਂ ਇਕ ਅਹਿਮ ਮੀਟਿੰਗ ਬੀਬੀ ਅਵਨਿੰਦਰ ਕੌਰ ਰਜਨੀ ਦੇ ਨਿਵਾਸ ਸਥਾਨ ਵਿਖੇ ਕਰਵਾਈ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਅਤੇ ਜ਼ਿਲ੍ਹਾ ਮਹਿਲਾ ਕਾਂਗਰਸ ਪਾਰਟੀ ਦੀ ਪ੍ਰਧਾਨ ਸੁਰਿੰਦਰ ਕੌਰ ਵਲੋਂ ਕਾਂਗਰਸ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਨ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਅਤੇ ਬੀਬੀ ਅਵਨਿੰਦਰ ਕੌਰ ਰਜਨੀ ਨੂੰ ਵਾਰਡ 49 ਦੀ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਨਰਿੰਦਰ ਕੌਰ ਨੂੰ ਮੰਡਲ ਪ੍ਰਧਾਨ ਬਣਾਇਆ ਗਿਆ | ਬੀਬੀ ਅਵਨਿੰਦਰ ਕੌਰ ਰਜਨੀ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਬੈਂਸ ਨੇ ਕਿਹਾ ਕਿ ਅੱਜ 'ਆਪ' ਸਰਕਾਰ ਦੇ ਰਾਜ ਵਿਚ ਪੰਜਾਬ ਦੇ ਮੌਜੂਦਾ ਮਾਹੌਲ ਨੂੰ ਵੇਖਦੇ ਹੋਏ ਲੋਕ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ, ਕਿਉਂਕਿ ਅੱਜ ਉਨ੍ਹਾਂ ਨੂੰ ਪਤਾ ਲੱਗ ਚੁੱਕਾ ਹੈ ਕਿ ਪੰਜਾਬ ਦਾ ਵਿਕਾਸ ਕਾਂਗਰਸ ਰਾਜ ਵਿਚ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਗੈਂਗਸਟਰਾਂ ਦਾ ਪੂਰਾ ਦਬਦਬਾ ਹੈ ਅਤੇ 'ਆਪ' ਸਰਕਾਰ ਇਹਨਾਂ ਉਤੇ ਕਾਬੂ ਪਾਉਣ ਵਿਚ ਫ਼ੇਲ੍ਹ ਸਾਬਤ ਹੋਈ ਹੈ | ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ ਸੁਰਿੰਦਰ ਕੌਰ ਨੇ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਕਾਂਗਰਸ ਦੀ ਮਜ਼ਬੂਤੀ ਲਈ ਅਹਿਮ ਰੋਲ ਅਦਾ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਮਹਿਲਾਵਾਂ ਵਲੋਂ ਘਰ ਘਰ ਜਾ ਕੇ ਜਿੱਥੇ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ, ਉੱਥੇ ਹੀ ਉਨ੍ਹਾਂ ਵਲੋਂ ਵਿਸ਼ੇਸ਼ ਮੀਟਿੰਗਾਂ ਵੀ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਇਕੋ ਸੁਪਨਾ ਹੈ ਕਿ 2027 'ਚ ਕਾਂਗਰਸ ਦੀ ਸਰਕਾਰ ਬਣੇ ਅਤੇ ਸੂਬੇ ਦਾ ਵਿਕਾਸ ਹੋਵੇ | ਸਮਾਗਮ ਦੌਰਾਨ ਬੀਬੀ ਅਵਨਿੰਦਰ ਕੌਰ ਰਜਨੀ ਨੇ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਤਹਿ ਦਿਲ ਨਿਭਾਉਣਗੇ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾ ਲੋਕਾਂ ਨੂੰ ਜਾਗਰੂਕ ਕਰਨਗੇ | ਇਸ ਮੌਕੇ ਨਰਿੰਦਰ ਕੌਰ, ਰਵਿੰਦਰ ਕੌਰ, ਸੋਨੀ, ਬਬੀ, ਮਹਿੰਦਰ ਕੌਰ, ਗੁਰਵਿੰਦਰ ਕੌਰ, ਵਾਰਡ. 49 ਦੇ ਪ੍ਰਧਾਨ ਸਿਮਰਨ ਸਿੰਘ, ਟੀਨੂੰ, ਪਾਰਸ ਨਾਰੰਗ, ਸੀਰਤ ਆਦਿ ਮੌਜੂਦ ਸਨ |