25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਨਸ਼ੀਲੇ ਪਦਾਰਥਾਂ ਸਮੇਤ ਇਕ ਕਾਬੂ

ਅਜੀਤ ਡੈਸਕ 08-11-2025
ਲੁਧਿਆਣਾ, 7 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 7 ਕਿੱਲੋ ਭੁੱਕੀ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਪਲਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਜਸਵੀਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਜੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਨਸ਼ੀਲੇ ਪਦਾਰਥ ਸਪਲਾਈ ਕਰਦਾ ਸੀ | ਪੁਲਿਸ ਅਨੁਸਾਰ ਕਥਿਤ ਦੋਸ਼ੀ ਨੂੰ ਭਲਕੇ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਤਨਖਾਹ ਤੇ ਪੈਨਸ਼ਨ ਰੁਕਣ ਕਾਰਨ ਨਾਨ ਟੀਚਿੰਗ ਕਰਮਚਾਰੀ ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਪੰਜਾਬ ਵਿਚ ਗੈਂਗਸਟਰਾਂ ਦਾ ਦਬਦਬਾ 'ਆਪ' ਸਰਕਾਰ ਕਾਬੂ ਪਾਉਣ ਵਿਚ ਹੋਈ ਫ਼ੇਲ੍ਹ ਸਾਬਤ-ਬੈਂਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।