25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਵੱਖ-ਵੱਖ ਇਲਾਕਿਆਂ 'ਚ ਨਸ਼ਾ ਕਰਦੇ ਤੇ ਵੇਚਣ ਵਾਲੇ ਕਾਬੂ <br/>

ਅਜੀਤ ਡੈਸਕ 08-11-2025
ਲੁਧਿਆਣਾ, 7 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਪੁਲਿਸ ਨੇ ਨਸ਼ਾ ਕਰਦੇ ਅਤੇ ਵੇਚਦੇ ਵਿਅਕਤੀਆਂ ਨੂੰ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ¢ ਪਹਿਲੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 4 ਵਿਖੇ ਤੈਨਾਤ ਸਹਾਇਕ ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਇਲਾਕੇ ਵਿਚ ਮÏਜੂਦ ਸਨ ਤਾਂ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਭਾਈ ਮੰਨਾ ਸਿੰਘ ਨਗਰ ਨੇੜੇ ਝੁੱਗੀਆਂ ਲਾਗੇ ਬੈਠ ਕੇ ਨਸ਼ਾ ਕਰਦੇ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਲਾਈਟਰ, 10 ਰੁਪਏ ਦਾ ਨੋਟ ਤੇ ਸਿਲਵਰ ਪੰਨੀ ਬਰਾਮਦ ਕੀਤੀ ਹੈ¢ ਮੁਲਜ਼ਮ ਦੀ ਸ਼ਨਾਖ਼ਤ ਕਾਮ ਦੇਵ ਵਜੋਂ ਹੋਈ ਹੈ¢ ਦੂਜੇ ਮਾਮਲੇ ਵਿਚ ਥਾਣਾ ਡੇਹਲੋਂ ਵਿਖੇ ਤੈਨਾਤ ਸਹਾਇਕ ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਮੁਖ਼ਬਰ ਖ਼ਾਸ ਦੀ ਇਤਲਾਹ ਤੇ ਮੇਨ ਜੀ.ਟੀ. ਰੋਡ ਪਿੰਡ ਕਿਲ੍ਹਾ ਰਾਏਪੁਰ ਨੂੰ ਜਾਂਦੀ ਰੋਡ ਤੋਂ 55 ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਨੂੰ ਕਾਬੂ ਕੀਤਾ¢ ਮੁਲਜ਼ਮ ਦੀ ਸ਼ਨਾਖ਼ਤ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ¢ ਤੀਜੇ ਮਾਮਲੇ ਵਿਚ ਥਾਣਾ ਸਦਰ ਵਿਖੇ ਤੈਨਾਤ ਸਹਾਇਕ ਇੰਸਪੈਕਟਰ ਕਪਿਲ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਇਲਾਕੇ ਵਿਚ ਮÏਜੂਦ ਸਨ ਤਾਂ ਅÏਰਤਾਂ ਸ਼ੱਕੀ ਹਾਲਾਤ ਵਿਚ ਘਰੋਂ ਬਾਹਰ ਨਿਕਲਦੀਆਂ ਦਿਖੀਆਂ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਚੈਕ ਕੀਤਾ ਤਾਂ ਉਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ, 30 ਮੋਮੀ ਲਿਫ਼ਾਫ਼ੇ ਅਤੇ 1300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ, ਜਿਨ੍ਹਾਂ ਨੂੰ ਕਾਬੂ ਕਰਕੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ¢ ਚÏਥੇ ਮਾਮਲੇ ਵਿਚ ਥਾਣਾ ਦੁੱਗਰੀ ਵਿਖੇ ਤੈਨਾਤ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਵਿਕਾਸ ਨਗਰ ਰੇਲਵੇ ਲਾਈਨਾਂ ਕੋਲ ਜਾ ਰਹੇ ਸਨ ਤਾਂ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਭੱਜਣ ਲੱਗਾ, ਜਿਸ ਨੰੂ ਸ਼ੱਕ ਦੀ ਬਿਨਾਹ 'ਤੇ ਕਾਬੂ ਕਰਕੇ ਚੈਕ ਕੀਤਾ ਤਾਂ ਉਸਦੇ ਕਬਜ਼ੇ ਵਿਚੋਂ 650 ਗ੍ਰਾਮ ਗਾਂਜਾ ਬਰਾਮਦ ਹੋਇਆ¢ ਮੁਲਜ਼ਮ ਦੀ ਸ਼ਨਾਖ਼ਤ ਸੁਰਿੰਦਰ ਕੁਮਾਰ ਵਜੋਂ ਹੋਈ ਹੈ | ਪੰਜਵੇਂ ਮਾਮਲੇ ਵਿਚ ਥਾਣਾ ਸਾਹਨੇਵਾਲ ਵਿਖੇ ਤੈਨਾਤ ਹÏਲਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਸੂਆ ਰੋਡ ਕੰਗਣਵਾਲ ਮÏਜੂਦ ਸਨ ਤਾਂ ਮੁਖ਼ਬਰ ਖ਼ਾਸ ਦੀ ਇਤਲਾਹ ਤੇ ਮੁਲਜ਼ਮ ਕੰਗਣਵਾਲ ਕੱਟ ਕੋਲ ਨਸ਼ਾ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ¢ ਮੁਲਜ਼ਮ ਦੀ ਸ਼ਨਾਖ਼ਤ ਰਜਤ ਤਿਵਾੜੀ ਵਜੋਂ ਹੋਈ ਹੈ¢ ਛੇਵੇਂ ਮਾਮਲੇ ਵਿਚ ਥਾਣਾ ਡਾਬਾ ਵਿਖੇ ਤੈਨਾਤ ਥਾਣੇਦਾਰ ਧਰਮਪਾਲ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਇਲਾਕੇ ਵਿਚ ਮÏਜੂਦ ਸਨ ਤਾਂ ਲੋਹਾਰਾ ਨਹਿਰ ਪੁੱਲ ਤੋਂ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 3 ਪੱਤੇ ਟਰਮਾਡੋਲ ਗੋਲੀਆਂ ਬਰਾਮਦ ਕੀਤੀਆਂ¢ ਮੁਲਜ਼ਮ ਦੀ ਸ਼ਨਾਖ਼ਤ ਮਨਸਿਮਰਨਜੀਤ ਸਿੰਘ ਵਜੋਂ ਹੋਈ ਹੈ¢ ਸੱਤਵੇਂ ਮਾਮਲੇ ਵਿਚ ਥਾਣਾ ਸ਼ਿਮਲਾਪੁਰੀ ਵਿਖੇ ਤੈਨਾਤ ਏ.ਐਸ.ਆਈ. ਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਹਰ ਕਿਸ਼ਨ ਪਬਲਿਕ ਸਕੂਲ ਸ਼ਿਮਲਾਪੁਰੀ ਦੇ ਅੰਦਰ ਟੀ-ਪੁਆਇੰਟ ਤੇ ਪੁੱਜੇ ਤਾਂ ਗਲੀ ਦੇ ਟੀ-ਪੁਆਇੰਟ 'ਤੇ ਸ਼ੱਕੀ ਹਾਲਤ ਵਿਚ ਵਿਅਕਤੀ ਖੜ੍ਹਾ ਦਿਖਾਈ ਦਿੱਤਾ, ਜਿਸ ਨੰੂ ਕਾਬੂ ਕਰਕੇ ਚੈਕ ਕੀਤਾ ਤਾਂ ਉਸਦੇ ਕਬਜ਼ੇ ਵਿਚੋਂ 2 ਗ੍ਰਾਮ ਹੈਰੋਇਨ ਹੋਈ¢ ਮੁਲਜ਼ਮ ਦੀ ਸ਼ਨਾਖ਼ਤ ਚੇਤਨ ਸ਼ਰਮਾ ਵਜੋਂ ਹੋਈ ਹੈ¢ ਅੱਠਵੇਂ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 6 ਵਿਖੇ ਤੈਨਾਤ ਸਹਾਇਕ ਥਾਣੇਦਾਰ ਪਿਆਰਾ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਸਾਹਮਣੇ ਸ਼ਮਸ਼ਾਨਘਾਟ ਮੇਨ ਰੋਡ ਆਪੋਜਿਟ ਮਿਲਟਰੀ ਕੈਂਪ ਮÏਜੂਦ ਸੀ ਤਾਂ ਢੋਲੇਵਾਲ ਸਾਈਡ ਤੋਂ ਪੈਦਲ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜਿਸ ਨੰੂ ਸ਼ੱਕ ਦੀ ਬਿਨਾਹ 'ਤੇ ਕਾਬੂ ਕਰਕੇ ਚੈਕ ਕੀਤਾ ਤਾਂ ਉਸਦੇ ਕਬਜ਼ੇ ਵਿਚੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ¢ ਮੁਲਜ਼ਮ ਦੀ ਸ਼ਨਾਖ਼ਤ ਅਵਤਾਰ ਸਿੰਘ ਵਜੋਂ ਹੋਈ ਹੈ¢ ਨੌਵੇੇਂ ਮਾਮਲੇ ਵਿਚ ਥਾਣਾ ਹੈਬੋਵਾਲ ਵਿਖੇ ਤੈਨਾਤ ਹੌਲਦਾਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਸਰਕਾਰੀ ਸਕੂਲ ਪਿੰਡ ਜੱਸੀਆਂ ਤੋਂ ਥੋੜ੍ਹਾ ਅੱਗੇ ਪੁੱਜੇ ਤਾਂ ਮੁਲਜ਼ਮ ਸੜਕ ਦੇ ਸੱਜੇ ਪਾਸੇ ਬੇਆਬਾਦ ਜਗ੍ਹਾ ਝਾੜੀਆਂ ਵਿਚ ਬੈਠਾ ਨਸ਼ਾ ਕਰਦਾ ਦਿਖਾਈ ਦਿੱਤਾ, ਜਿਸ ਨੰੂ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਇਕ ਲਾਈਟਰ, ਸਿਲਵਰ ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ¢ ਮੁਲਜ਼ਮ ਦੀ ਸ਼ਨਾਖ਼ਤ ਸੋਨੂੰ ਵਜੋਂ ਹੋਈ ਹੈ¢ ਦਸਵੇਂ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 5 ਵਿਖੇ ਤੈਨਾਤ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਗਸ਼ਤ ਕਰਦੇ ਹੋਏ ਨੇੜੇ ਟੁੱਟੇ ਕੁਆਟਰ ਰੇਲਵੇ ਲਾਈਨ ਹਰਕੀਕਤਪੁਰਾ ਪਾਸ ਖ਼ਾਲੀ ਪਲਾਟ ਪਾਸ ਪੁੱਜੇ ਤਾਂ ਸਾਹਮਣੇ ਤੋਂ ਸ਼ੱਕੀ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜਿਸ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸਦੇ ਕਬਜ਼ੇ ਵਿਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ¢ ਮੁਲਜ਼ਮ ਦੀ ਸ਼ਨਾਖ਼ਤ ਪਰਮਿੰਦਰ ਸਿੰਘ ਵਜੋਂ ਹੋਈ ਹੈ¢ ਗਿਆਰ੍ਹਵੇਂ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 7 ਵਿਖੇ ਤੈਨਾਤ ਸਹਾਇਕ ਥਾਣੇਦਾਰ ਰਣਧੀਰ ਸਿੰਘ ਨੇ ਦੱਸਿਆ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਇਲਾਕੇ ਵਿਚ ਮÏਜੂਦ ਸਨ ਤਾਂ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਅÏਰਤ ਨੂੰ ਐਮ.ਆਈ.ਜੀ. ਫਲੈਟ ਕੱਟ, ਸੈਕਟਰ-32 ਚੰਡੀਗੜ੍ਹ ਰੋਡ ਤੋਂ ਕਾਬੂ ਕਰਕੇ ਉਸ ਪਾਸੋਂ 150 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ¢ ਅÏਰਤ ਪਾਸੋਂ ਹੋਰ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ¢

ਪਿਛਲੀ ਖ਼ਬਰ ਪਰਾਲੀ ਨੂੰ ਅੱਗ ਲਗਾਉਣ 'ਤੇ 3 ਖ਼ਿਲਾਫ਼ ਮੁਕੱਦਮਾ ਦਰਜ <br/> ਅਗਲੀ ਖ਼ਬਰ ਮੁਲਾਜ਼ਮ ਆਗੂ ਨਿਰਭੈ ਸਿੰਘ ਸ਼ੰਕਰ ਦਾ ਦਿਹਾਂਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।