28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਨਿਗਮ ਦੀ ਰਾਤ ਦੀ ਗਸ਼ਤ ਟੀਮ ਨੇ ਕੂੜਾ ਸਾੜਨ ਤੇ ਖੁੱਲ੍ਹੇ 'ਚ ਸੁੱਟਣ ਵਾਲਿਆਂ ਦੇ ਕੀਤੇ 14 ਚਲਾਨ

ਅਜੀਤ ਡੈਸਕ 19-11-2025
ਲੁਧਿਆਣਾ, 18 ਨਵੰਬਰ (ਭੁਪਿੰਦਰ ਸਿੰਘ ਬੈਂਸ)-ਉਲੰਘਣਾ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ ਕਰਦੇ ਹੋਏ, ਨਗਰ ਨਿਗਮ ਦੀ ਰਾਤ ਦੀ ਗਸ਼ਤ ਟੀਮ ਨੇ ਸੋਮਵਾਰ ਰਾਤ ਨੂੰ ਕੂੜਾ ਸਾੜਨ ਅਤੇ ਖੁੱਲ੍ਹੇ ਵਿਚ ਕੂੜਾ ਸੁੱਟਣ 'ਤੇ 14 ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ | ਚਲਾਨ ਸੀ.ਆਰ.ਪੀ.ਐਫ ਕਲੋਨੀ, ਦੁੱਗਰੀ ਰੋਡ, ਦੁੱਗਰੀ ਰੋਡ ਟ੍ਰੈਫਿਕ ਲਾਈਟਾਂ ਦੇ ਨੇੜੇ ਅਤੇ ਹੋਰ ਇਲਾਕਿਆਂ ਵਿਚ ਜਾਰੀ ਕੀਤੇ ਗਏ | ਉਲੰਘਣਾ ਕਰਨ ਵਾਲਿਆਂ ਨੂੰ ਖੁੱਲ੍ਹੇ ਵਿਚ ਸੁੱਟੇ ਗਏ ਕੂੜੇ ਨੂੰ ਚੁੱਕਣ ਦੇ ਵੀ ਨਿਰਦੇਸ਼ ਦਿੱਤੇ ਗਏ ਸਨ | ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਦੇ ਨਿਰਦੇਸ਼ਾਂ 'ਤੇ ਸ਼ਹਿਰ ਵਿਚ ਰਾਤ ਦੀ ਗਸ਼ਤ ਸ਼ੁਰੂ ਕੀਤੀ ਗਈ ਹੈ | ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰ ਵਿਚ ਕੂੜਾ ਸਾੜਨ ਅਤੇ ਖੁੱਲ੍ਹੇ ਵਿਚ ਕੂੜਾ ਸੁੱਟਣ ਵਿਰੁੱਧ ਨਿਯਮਤ ਤੌਰ 'ਤੇ ਚਲਾਨ ਕੀਤੇ ਜਾ ਰਹੇ ਹਨ | ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਦੱਸਿਆ ਕਿ ਚਲਾਨ ਜਾਰੀ ਕਰਨ ਤੋਂ ਇਲਾਵਾ, ਵਾਰ-ਵਾਰ ਉਲੰਘਣਾ ਕਰਨ 'ਤੇ ਐਫ.ਆਈ.ਆਰ ਸਮੇਤ ਸਖ਼ਤ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ | ਡੇਚਲਵਾਲ ਨੇ ਅੱਗੇ ਕਿਹਾ ਕਿ ਕੂੜਾ ਸਾੜਨ 'ਤੇ 25000 ਰੁਪਏ ਤੱਕ ਦੇ ਚਲਾਨ ਕੱਟੇ ਜਾ ਸਕਦੇ ਹਨ ਅਤੇ ਵਸਨੀਕਾਂ ਨੂੰ ਕੂੜਾ ਸਾੜਨਾ ਬੰਦ ਕਰਨਾ ਚਾਹੀਦਾ ਹੈ, ਕਿਉਂਕਿ ਇਹ ਵਾਤਾਵਰਨ ਨੂੰ ਵੀ ਪ੍ਰਦੂਸ਼ਿਤ ਕਰਦਾ ਹੈ | ਇਸ ਦੌਰਾਨ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਜਨਤਾ ਨੂੰ ਸ਼ਹਿਰ ਨੂੰ ਸਾਫ਼ ਰੱਖਣ ਵਿਚ ਨਗਰ ਨਿਗਮ ਦਾ ਸਮਰਥਨ ਕਰਨ ਦੀ ਅਪੀਲ ਕੀਤੀ | ਉਨ੍ਹਾਂ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਘਰੇਲੂ ਕੂੜਾ, ਕੂੜਾ ਇਕੱਠਾ ਕਰਨ ਵਾਲਿਆਂ ਨੂੰ ਸੌਂਪਣ ਜਾਂ ਨਗਰ ਨਿਗਮ ਦੇ ਨਿਰਧਾਰਤ ਸਟੈਟਿਕ ਕੰਪੈਕਟਰ ਸਥਾਨਾਂ 'ਤੇ ਡੰਪ ਕਰਨ |

ਪਿਛਲੀ ਖ਼ਬਰ ਸ਼ੱਕੀ ਹਾਲਾਤ ਵਿਚ ਨੌਜਵਾਨ ਲੜਕੀ ਨੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਬੀਤੇ ਦਿਨੀਂ 'ਅਜੀਤ' ਉਪ ਦਫ਼ਤਰ ਸੰਗਰੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।