28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸ਼ੱਕੀ ਹਾਲਾਤ ਵਿਚ ਨੌਜਵਾਨ ਲੜਕੀ ਨੇ ਕੀਤੀ ਖੁਦਕੁਸ਼ੀ

ਅਜੀਤ ਡੈਸਕ 19-11-2025
ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਵਰਧਮਾਨ ਫਲੈਟਸ ਵਿਚ ਇਕ ਨੌਜਵਾਨ ਲੜਕੀ ਵਲੋਂ ਸ਼ੱਕੀ ਹਾਲਾਤਾਂ ਵਿਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਅਨੁਸਾਰ ਮਿ੍ਤਕਾ ਦੀ ਸ਼ਨਾਖਤ ਅਕਾਸ਼ਾ ਗੌਤਮ ਪੁੱਤਰੀ ਜਗਦੀਸ਼ ਗੌਤਮ ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਮਿ੍ਤਕ ਲੜਕੀ ਮੂਲ ਰੂਪ ਵਿਚ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਸੀ ਅਤੇ ਇਕ ਹੌਜ਼ਰੀ ਵਿਚ ਕੰਮ ਕਰਦੀ ਸੀ | ਹੌਜ਼ਰੀ ਦੇ ਬਣੇ ਫਲੈਟਾਂ ਵਿਚ ਰਹਿੰਦੀ ਸੀ | ਉਸ ਨੇ ਆਪਣੇ ਕਮਰੇ 'ਚ ਹੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ | ਸੂਚਨਾ ਮਿਲਦੇ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚੇ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਉਸ ਦੇ ਮਾਪਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਆਉਣ ਉਪਰੰਤ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਖਾਸ ਮੁਹਿੰਮ ਦੌਰਾਨ 7 ਕਾਬੂ <br/> ਅਗਲੀ ਖ਼ਬਰ ਨਿਗਮ ਦੀ ਰਾਤ ਦੀ ਗਸ਼ਤ ਟੀਮ ਨੇ ਕੂੜਾ ਸਾੜਨ ਤੇ ਖੁੱਲ੍ਹੇ 'ਚ ਸੁੱਟਣ ਵਾਲਿਆਂ ਦੇ ਕੀਤੇ 14 ਚਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।