28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਖਾਸ ਮੁਹਿੰਮ ਦੌਰਾਨ 7 ਕਾਬੂ <br/>

ਅਜੀਤ ਡੈਸਕ 19-11-2025
ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਰਕਾਰ ਵਲੋਂ ਚਲਾਈ ਗਈ ''ਯੁੱਧ ਨਸ਼ਿਆਂ ਵਿਰੁੱਧ'' ਮੁਹਿੰਮ ਹੇਠ ਕਮਿਸ਼ਨਰੇਟ ਪੁਲਿਸ ਲੁਧਿਆਣਾ ਵਲੋਂ ਨਸ਼ਾ ਖ਼ਿਲਾਫ਼ ਕਾਰਵਾਈ ਕਰਦੇ ਹੋਏ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ | ਵੈਭਵ ਸਹਿਗਲ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-4 ਲੁਧਿਆਣਾ ਕਮ-ਸਥਾਨਿਕ ਦੀ ਨਿਗਰਾਨੀ ਹੇਠ ਇੰਦਰਜੀਤ ਸਿੰਘ ਸਹਾਇਕ ਕਮਿਸ਼ਨਰ ਪੁਲਿਸ ਇੰਡਸਟਰੀਅਲ ਏਰੀਆ-ਏ, ਸੁਮਿਤ ਸੂਦ ਸਹਾਇਕ ਕਮਿਸ਼ਨਰ ਪੁਲਿਸ ਪੂਰਬੀ ਵਲੋਂ ਜੋਨ-4 ਦੇ ਮੁੱਖ ਅਫ਼ਸਰ ਥਾਣਾ/ਚੌਂਕੀ ਇੰਚਾਰਜ ਸਮੇਤ 'ਫੋਰਸ ਕਾਸੋ ਓਪਰੇਸ਼ਨ' ਤਹਿਤ ਅੱਜ ਨੂੰ ਵੱਖ-ਵੱਖ ਇਲਾਕਿਆਂ ਘੋੜਾ ਕਾਲੋਨੀ ਤੇ ਅੰਬੇਦਕਰ ਕਾਲੋਨੀ, ਪਿੰਡ ਛੰਦੜਾਂ, ਪਿੰਡ ਚੌਂਤਾ, ਪਿੰਡ ਬੌਂਕੜ ਗੁੱਜਰਾਂ ਵਿਖੇ ਤਲਾਸ਼ੀ ਮੁਹਿੰਮ ਚਲਾਈ ਗਈ | ਇਸ ਦੌਰਾਨ ਵੱਖ-ਵੱਖ ਥਾਵਾਂ 'ਤੇ ਚੈਕਿੰਗ, ਰੇਡ ਅਤੇ ਨਿਗਰਾਨੀ ਕੀਤੀ ਗਈ, ਜਿਸ ਦੌਰਾਨ 6 ਮੁਕੱਦਮੇ ਦਰਜ ਕਰਕੇ ਵੱਖ-ਵੱਖ ਮਾਤਰਾ ਵਿਚ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਅਤੇ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਅਤੇ ਇਹਨਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਕੇਸ ਵੀ ਦਰਜ ਕੀਤੇ ਗਏ ਹਨ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀਆਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਜਿਊਲਰ ਦੀ ਦੁਕਾਨ 'ਚ ਚੋਰੀ ਕਰਨ ਆਏ ਲੁਟੇਰੇ ਮਾਲਕ ਨੂੰ ਦੇਖ ਹੋਏ ਫ਼ਰਾਰ <br/> ਅਗਲੀ ਖ਼ਬਰ ਸ਼ੱਕੀ ਹਾਲਾਤ ਵਿਚ ਨੌਜਵਾਨ ਲੜਕੀ ਨੇ ਕੀਤੀ ਖੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।