28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਨਨਕਾਣਾ ਸਾਹਿਬ ਸਕੂਲ ਖ਼ਾਸੀ ਕਲਾਂ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

ਅਜੀਤ ਡੈਸਕ 19-11-2025
ਭਾਮੀਆਂ ਕਲਾਂ/ਲੁਧਿਆਣਾ, 18 ਨਵੰਬਰ (ਜਤਿੰਦਰ ਭੰਬੀ)-ਨਨਕਾਣਾ ਸਾਹਿਬ ਐਜੂਕੇਸ਼ਨਲ ਟਰੱਸਟ, ਗਿੱਲ ਪਾਰਕ ਲੁਧਿਆਣਾ ਅਧੀਨ ਚੱਲ ਰਹੇ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖ਼ਾਸੀ ਕਲਾਂ ਵਿਖੇ ਨਨਕਾਣਾ ਸਾਹਿਬ ਐਜੂਕੇਸ਼ਨਲ ਟਰੱਸਟ ਦੇ ਡਾਇਰੈਕਟਰ ਇਕਬਾਲ ਸਿੰਘ, ਸਕੱਤਰ ਟਰੱਸਟ ਸ਼ਾਹਬਾਜ਼ ਸਿੰਘ, ਸਕੂਲ ਸੈਕਟਰੀ ਕਰਮਜੀਤ ਸਿੰਘ ਗਰੇਵਾਲ, ਪਿ੍ਤਪਾਲ ਸਿੰਘ ਗਰੇਵਾਲ, ਦਲਜੀਤ ਸਿੰਘ ਗਰੇਵਾਲ, ਸਕੂਲ ਪਿ੍ੰਸੀਪਲ ਹਰਦੀਪ ਸਿੰਘ ਕਾਹਲੋਂ ਅਤੇ ਹੋਰ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ¢ ਪ੍ਰਕਾਸ਼ ਪੁਰਬ ਦੀ ਸ਼ੁਰੂਆਤ ਗੁਰਦੁਆਰਾ ਖ਼ਾਸੀ ਕਲਾਂ ਤੋਂ ਮਹਾਰਾਜ ਜੀ ਦੇ ਸਰੂਪ ਸ਼ਰਧਾ ਅਤੇ ਅਦਬ ਨਾਲ ਸਕੂਲ ਲਿਆ ਕੇ ਅਖੰਡ ਪਾਠ ਆਰੰਭ ਕਰਵਾਇਆ ਗਿਆ¢ ਸ਼ਨੀਵਾਰ ਨੂੰ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਖੁੱਲੇ੍ਹ ਪੰਡਾਲ ਵਿਚ ਵਿਦਿਆਰਥੀਆਂ ਦੁਆਰਾ ਸ਼ਬਦ ਕੀਰਤਨ ਦੁਆਰਾ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ¢ ਕਵੀਸ਼ਰੀ ਜਥਿਆਂ ਨੇ ਆਪਣੀ ਕਵੀਸ਼ਰੀ ਰਾਹੀ ਸੰਗਤਾਂ ਵਿਚ ਜੋਸ਼ ਭਰਿਆ¢ ਛੋਟੇ ਵਿਦਿਆਰਥੀਆਂ ਨੇ ਕਵਿਤਾਵਾਂ ਰਾਹੀਂ ਆਪਣੀ ਹਾਜ਼ਰੀ ਲਗਵਾਈ ¢ਹਰ ਸਾਲ ਦੀ ਤਰਾਂ ਵਿੱਦਿਅਕ ਖੇਤਰ ਵਿਚ ਪਹਿਲੇ ਤਿੰਨ ਸਥਾਨਾਂ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਸਾਰਾ ਸਾਲ ਵਧੀਆ ਵੱਖ–ਵੱਖ ਤਰਾਂ ਦੀਆਂ ਕੀਤੀਆਂ ਸੇਵਾਵਾਂ ਲਈ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਦਸਤਾਰ ਮੁਕਾਬਲੇ ਦੇ ਜੇਤੂਆਂ ਨੂੰ ਦਸਤਾਰਾਂ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਅਧਿਆਪਕ ਮਾਨਿਕਾ ਨੂੰ ਬਿਜ਼ਨਸ ਸਟੱਡੀਜ਼ ਵਿਚ 100 ਫ਼ੀਸਦੀ ਅੰਕਾਂ ਲਈ ਵਿਸ਼ੇਸ਼ ਸਨਮਾਨ ਦਿੱਤਾ ਗਿਆ | ਮੈਰਿਟ ਵਿਚ ਸਥਾਨ ਹਾਸਲ ਕਰਨ ਲਈ ਏਕਮਜੋਤ ਨੰੂ ਟਰਾਫ਼ੀ ਦੇ ਨਾਲ-ਨਾਲ 1100 ਰੁਪਏ ਨਗਦ ਦੇ ਕੇ ਸਨਮਾਨ ਕੀਤਾ ਗਿਆ¢ ਪਿ੍ੰਸੀਪਲ ਹਰਦੀਪ ਸਿੰਘ ਕਾਹਲੋਂ ਨੇ ਸਕੂਲ ਦੀ ਰਿਪੋਰਟ ਪੇਸ਼ ਕੀਤੀ ¢ ਕਲਾਸਾਂ ਵਿਚ ਐਲ.ਈ.ਡੀ. ਪੈਨਲ ਲਗਵਾਏ ਜਾ ਰਹੇ ਹਨ¢ ਇਸ ਮੌਕੇ ਆਏ ਕਮੇਟੀ ਮੈਂਬਰਾਂ ਅਤੇ ਹੋਰ ਪਤਵੰਤੇ ਸੱਜਣਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮÏਕੇ ਭਾਰੀ ਸੰਖਿਆ ਵਿਚ ਮਾਪੇ, ਇਲਾਕੇ ਦੀਆ ਨਾਮਵਰ ਸ਼ਖ਼ਸੀਅਤਾਂ, ਅਧਿਆਪਕ ਅਤੇ ਵਿਦਿਆਰਥੀ ਮÏਜੂਦ ਸਨ¢

ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਇਤਿਹਾਸਕ ਨਗਰ ਕੀਰਤਨ ਦੇ ਪ੍ਰਬੰਧਾਂ ਦੀ ਡਿਪਟੀ ਕਮ... ਅਗਲੀ ਖ਼ਬਰ ਜਿਊਲਰ ਦੀ ਦੁਕਾਨ 'ਚ ਚੋਰੀ ਕਰਨ ਆਏ ਲੁਟੇਰੇ ਮਾਲਕ ਨੂੰ ਦੇਖ ਹੋਏ ਫ਼ਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।