ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿਚ ਪੰਜਾਬ ਸਰਕਾਰ ਵਲੋਂ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ, ਜੋ ਕਿ 20 ਨਵੰਬਰ ਨੂੰ ਲੁਧਿਆਣਾ ਪਹੁੰਚਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਦੀ ਅੱਜ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵਲੋਂ ਸਮੀਖਿਆ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਇਸ ਇਤਿਹਾਸਿਕ ਨਗਰ ਕੀਰਤਨ ਦੀ ਪ੍ਰਸ਼ਾਸਨ ਵਲੋਂ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਲਈ 10 ਪੀ.ਸੀ.ਐਸ. ਅਧਿਕਾਰੀਆਂ ਦੀ ਤੈਨਾਤੀ ਕੀਤੀ ਗਈ ਹੈ | ਮੀਟਿੰਗ ਵਿਚ ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਓਜਸਵੀ ਅਲੰਕਾਰ, ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਕੁਲਪ੍ਰੀਤ ਸਿੰਘ, ਰੁਪਿੰਦਰ ਪਾਲ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ | ਉਨ੍ਹਾਂ ਦੱਸਿਆ ਕਿ ਪੂਰੇ ਰਸਤੇ ਦÏਰਾਨ ਪਵਿੱਤਰ ਸ੍ਰੀ ਪਾਲਕੀ ਸਾਹਿਬ 'ਤੇ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ¢ ਜਗਰਾਉਂ, ਲੁਧਿਆਣਾ ਸ਼ਹਿਰ ਅਤੇ ਖੰਨਾ ਵਿਚ ਨਗਰ ਕੀਰਤਨ ਦੇ ਪ੍ਰਵੇਸ਼ ਸਥਾਨਾਂ 'ਤੇ ਇਕ ਰਸਮੀ ਗਾਰਡ ਆਫ਼ ਆਨਰ ਵੀ ਦਿੱਤਾ ਜਾਵੇਗਾ¢ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਤਾਲਮੇਲ ਲਈ, ਪ੍ਰਸ਼ਾਸਨ ਨੇ 10.ਸੀ.ਐਸ. ਅਧਿਕਾਰੀਆਂ ਨੂੰ ਸੈਕਟਰ ਅਫ਼ਸਰ ਵਜੋਂ ਨਿਯੁਕਤ ਕੀਤਾ ਹੈ | ਰੂਟ ਨੂੰ ਵੱਖ-ਵੱਖ ਸੈਕਟਰਾਂ ਵਿਚ ਵੰਡਿਆ ਗਿਆ ਹੈ | ਐਸ.ਡੀ.ਐਮ. ਜਗਰਾਉਂ ਵਲੋਂ ਜਗਰਾਉਂ ਤੋਂ ਸੀ.ਟੀ. ਯੂਨੀਵਰਸਿਟੀ ਤੱਕ, ਅਸਟੇਟ ਅਫ਼ਸਰ ਗਲਾਡਾ ਸੀ.ਟੀ. ਯੂਨੀਵਰਸਿਟੀ ਤੋਂ ਨਗਰ ਨਿਗਮ ਸੀਮਾ ਤੱਕ, ਐਸ.ਡੀ.ਐਮ. ਪੱਛਮੀ (ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਦੇ ਤਾਲਮੇਲ ਨਾਲ) ਨਿਗਮ ਸੀਮਾ ਤੋਂ ਮਲਹਾਰ ਰੋਡ ਅਤੇ ਅੱਗੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਐਸ.ਡੀ.ਐਮ. ਪੂਰਬੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਤੋਂ ਜਲੰਧਰ ਬਾਈਪਾਸ, ਨਿਗਮ ਜੁਆਇੰਟ ਕਮਿਸ਼ਨਰ ਜਲੰਧਰ ਬਾਈਪਾਸ ਤੋਂ ਸਮਰਾਲਾ ਚÏਕ, ਏ.ਈ.ਟੀ.ਸੀ-2 ਲੁਧਿਆਣਾ ਸਮਰਾਲਾ ਚÏਕ ਤੋਂ ਸ਼ੇਰਪੁਰ ਚÏਕ, ਆਰ.ਟੀ.ਏ. ਸਕੱਤਰ ਸ਼ੇਰਪੁਰ ਚÏਕ ਤੋਂ ਸਾਹਨੇਵਾਲ ਐਂਟਰੀ ਪੁਆਇੰਟ, ਐਸ.ਡੀ.ਐਮ. ਸਮਰਾਲਾ ਸਾਹਨੇਵਾਲ ਤੋਂ ਖੰਨਾ ਐਂਟਰੀ ਪੁਆਇੰਟ ਅਤੇ ਐਸ.ਡੀ.ਐਮ. ਖੰਨਾ ਐਂਟਰੀ ਪੁਆਇੰਟ ਖੰਨਾ ਤੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਤੱਕ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ ¢ ਫ਼ਰੀਦਕੋਟ, ਮੋਗਾ ਤੋਂ ਪਹੁੰਚਣ ਵਾਲਾ ਨਗਰ ਕੀਰਤਨ 20 ਨਵੰਬਰ ਨੂੰ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਰਾਤ ਦਾ ਠਹਿਰਾਅ ਕਰੇਗਾ ਅਤੇ ਫਿਰ ਆਪਣੀ ਅੱਗੇ ਦੀ ਯਾਤਰਾ ਜਾਰੀ ਰੱਖੇਗਾ | 20 ਨਵੰਬਰ ਨੂੰ ਇਹ ਸ੍ਰੀ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਲਈ ਰਵਾਨਾ ਹੋਵੇਗਾ¢