ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀਆਂ ਨੂੰ ਵਰਗਲਾਉਣ ਦੇ ਮਾਮਲੇ ਵਿਚ ਕੇਸ ਦਰਜ ਕੀਤੇ ਹਨ¢ ਪਹਿਲੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਪੁਨੀਤ ਸਿੰਘ ਨੇ ਦੱਸਿਆ ਕਿ ਉਸ ਦੀ ਛੋਟੀ ਲੜਕੀ ਡੀ.ਡੀ. ਜੈਨ ਕਾਲਜ ਵਿਖੇ ਪੜ੍ਹਨ ਲਈ ਗਈ ਸੀ ਤੇ ਘਰ ਵਾਪਸ ਨਹੀਂ ਆਈ, ਜਿਸਦੀ ਭਾਲ ਕਰਨ 'ਤੇ ਪਤਾ ਲੱਗਾ ਕਿ ਰੋਹਿਤ ਨੇ ਉਸਦੀ ਲੜਕੀ ਨੂੰ ਵਿਆਹ ਕਰਵਾਉਣ ਦੀ ਨੀਅਤ ਨਾਲ ਵਰਗ਼ਲਾ ਫੁਸਲਾ ਕੇ ਕਿਧਰੇ ਭਜਾ ਕੇ ਲੈ ਗਿਆ¢ ਜਾਂਚ ਅਧਿਕਾਰੀ ਗੁਰਮੇਲ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਰੋਹਿਤ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ¢ ਦੂਜੇ ਮਾਮਲੇ ਵਿਚ ਥਾਣਾ ਲਾਡੋਵਾਲ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਗੁਰਮੀਤ ਸਿੰਘ ਨੇ ਦੱਸਿਆ ਕਿ ਉਸਦੀ ਨਾਬਾਲਗ ਲੜਕੀ ਸ਼ਾਮ ਸਮੇਂ ਘਰੋਂ ਬਿਨਾ ਦੱਸੇ ਪੁੱਛੇ ਕਿਧਰੇ ਚਲੀ ਗਈ, ਜਿਸਦੀ ਭਾਲ ਕਰਨ 'ਤੇ ਪਤਾ ਲੱਗਾ ਕਿ ਦਾਨੂੰ ਨਾਮੀ ਵਿਅਕਤੀ ਉਸਦੀ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗ਼ਲਾ ਫੁਸਲਾ ਕੇ ਭਜਾ ਕੇ ਲੈ ਗਿਆ¢ ਜਾਂਚ ਅਧਿਕਾਰੀ ਮੇਜਰ ਸਿੰਘ ਨੇ ਦਾਨੂੰ ਖ਼ਿਲਾਫ਼ ਕੇਸ ਦਰਜ ਕਰਕੇ ਉਸਦੀ ਭਾਲ ਲਈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ¢