ਢੰਡਾਰੀ ਕਲਾਂ/ਲੁਧਿਆਣਾ, 18 ਨਵੰਬਰ (ਜਸਵੀਰ ਸਿੰਘ ਬੰਗਾ)-ਧੰਨ-ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਮਹਾਰਾਜ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜ ਰੋਜ਼ਾ ਮਹਾਨ ਗੁਰਮਤਿ ਸਮਾਗਮ ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ 20 ਤੋਂ 24 ਨਵੰਬਰ ਤੱਕ ਕਰਵਾਏ ਜਾ ਰਹੇ ਹਨ | ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ ਤੇ ਪ੍ਰਬੰਧਕਾਂ ਨੇ ਦੱਸਿਆ ਕਿ ਵੀਰਵਾਰ ਤੋਂ ਐਤਵਾਰ ਰੋਜ਼ਾਨਾ ਸੰਧਿਆ 7 ਤੋਂ ਰਾਤ 9 ਵਜੇ ਤੱਕ ਹੋਵੇਗੀ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਬਾਬਾ ਰਣਜੋਧ ਸਿੰਘ ਗੁਰਦੁਆਰਾ ਈਸ਼ਰਸਰ ਸਾਹਿਬ ਪਿੰਡ ਬਿਜ਼ਲਪੁਰ-ਢੈਂਠਲ ਪਟਿਆਲੇ ਵਾਲਿਆਂ ਵਲੋਂ ਭਾਈ ਹਰਦੀਪ ਸਿੰਘ ਖ਼ਾਲਸਾ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਨਿਰਮਲ ਸਿੰਘ ਸੈਕਟਰੀ, ਮੋਹਨ ਸਿੰਘ ਖ਼ਜ਼ਾਨਚੀ, ਅਮਰੀਕ ਸਿੰਘ ਮੀਤ ਪ੍ਰਧਾਨ, ਪਿਸ਼ੌਰਾ ਸਿੰਘ ਸਾਬਕਾ ਪ੍ਰਧਾਨ, ਮਲਕੀਤ ਸਿੰਘ, ਰਣਜੀਤ ਸਿੰਘ, ਪ੍ਰੇਮ ਸਿੰਘ, ਸੰਤੋਖ ਸਿੰਘ, ਅਲਵੇਲ ਸਿੰਘ, ਗੁਰਜੀਤ ਸਿੰਘ ਕੈਸ਼ੀਅਰ, ਜਗਮੋਹਨ ਸਿੰਘ, ਪਰਮਿੰਦਰ ਸਿੰਘ, ਜਗਰੂਪ ਸਿੰਘ, ਰੁਪਿੰਦਰਪਾਲ ਸਿੰਘ, ਅਮਰਜੀਤ ਸਿੰਘ, ਦਰਸ਼ਨ ਸਿੰਘ ਸਾਰੇ ਮੈਂਬਰ, ਗੁਰਦੀਪ ਸਿੰਘ ਗਰਚਾ, ਗੋਲਡੀ ਗਰਚਾ, ਹਰਵਿੰਦਰ ਸਿੰਘ, ਅੰਮਿ੍ਤਪਾਲ ਸਿੰਘ ਗਰਚਾ, ਨਵੀ ਗਰਚਾ, ਸੁਖਚੈਨ ਸਿੰਘ, ਪਰਮਿੰਦਰ ਸਿੰਘ, ਸੁੱਖਾ ਗਰਚਾ, ਮਨਜੀਤ ਸੈਣੀ, ਪ੍ਰਦੀਪ ਗਰਚਾ, ਗੋਰਾ ਗਰਚਾ, ਲਵਪ੍ਰੀਤ ਸਿੰਘ, ਮਨਦੀਪ ਸਿੰਘ, ਕਾਲੀ, ਮਨਵੀਰ ਸਿੰਘ, ਭਾਨਾ ਨਿਹੰਗ, ਅਜਮੇਰ ਸਿੰਘ, ਆਤਮਾ ਸਿੰਘ ਤੇ ਹੋਰ ਹਾਜ਼ਰ ਸਨ |