ਇਆਲੀ/ਥਰੀਕੇ, 18 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਰਵਾਨਾ ਹੋਇਆ, ਜਿਸ ਵਿਚ ਢਾਡੀ ਜਥਾ ਭਾਈ ਜਰਨੈਲ ਸਿੰਘ ਬੈਂਸ ਕੀਰਤਨੀ ਜੱਥੇ, ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਗੁਰਸ਼ਬਦ ਨਾਲ ਜੋੜਿਆ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਨਛੱਤਰ ਸਿੰਘ ਸਿੱਧੂ, ਜਨਰਲ ਸਕੱਤਰ ਗੁਰਦੀਪ ਸਿੰਘ ਲੀਲ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਮੂਹ ਲੰਗਰ ਕਮੇਟੀਆਂ, ਸ਼ਬਦੀ ਜੱਥਿਆਂ, ਇਸਤਰੀ ਸਤਿਸੰਗ ਸਭਾ ਅਤੇ ਸਮੂਹ ਸੰਗਤਾਂ ਵਲੋਂ ਸਹਿਯੋਗ ਦੇਣ 'ਤੇ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ, ਹਲਕਾ ਇੰਚਾਰਜ ਪੱਛਮੀ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਚੇਅਰਮੈਨ ਬਾਬਾ ਅਜੀਤ ਸਿੰਘ, ਗੁਰਦੁਆਰਾ ਦੂਖ ਨਿਵਾਰਣ ਸਾਹਿਬ ਦੇ ਪ੍ਰਧਾਨ ਜਥੇਦਾਰ ਪਿ੍ਤਪਾਲ ਸਿੰਘ, ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਕੌਂਸਲਰ ਹਰਪ੍ਰੀਤ ਸਿੰਘ ਬੇਦੀ, ਕੁਲਵਿੰਦਰ ਸਿੰਘ ਕਿੰਦਾ, ਸਾਬਕਾ ਕੌਂਸਲਰ ਵੀਰਾ ਬੇਦੀ, ਕੌਂਸਲਰ ਸਤਨਾਮ ਸਿੰਘ ਸਨੀ ਮਾਸਟਰ, ਗੁਰਪ੍ਰੀਤ ਸਿੰਘ ਬੇਦੀ, ਬੀਬੀ ਨਿੱਕੀ ਕੋਹਲੀ, ਸਾਬਕਾ ਕੌਂਸਲਰ ਸੁਨੀਲ ਕਪੂਰ, ਡਾ. ਮਹਿੰਦਰ ਸਿੰਘ, ਸਾਬਕਾ ਡੀ.ਜੀ.ਪੀ. ਗੁਰਦਰਸ਼ਨ ਸਿੰਘ, ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ, ਗੁਰਦੀਪ ਸਿੰਘ ਘੁਮਾਣ, ਮਾਸਟਰ ਬਲਰਾਜ ਸਿੰਘ, ਸਰਦੂਲ ਸਿੰਘ, ਦਵਿੰਦਰ ਸਿੰਘ, ਬੂਟਾ ਸਿੰਘ, ਜਗਦੀਪ ਸਿੰਘ ਭੱਠਲ, ਹਰਜਿੰਦਰ ਸਿੰਘ, ਅਵਤਾਰ ਸਿੰਘ ਨਿਰਬਾਣ, ਗੁਰਮੀਤ ਸਿੰਘ ਕੋਚਰ, ਐਡਵੋਕੇਟ ਗਗਨਪ੍ਰੀਤ ਸਿੰਘ ਪੱਪੂ, ਹਰਜਿੰਦਰ ਸਿੰਘ, ਜਗਦੀਪ ਸਿੰਘ ਗਰੇਵਾਲ, ਪਰਵੀਨਪਾਲ ਸਿੰਘ, ਜਥੇਦਾਰ ਚਰਨ ਸਿੰਘ, ਇੰਦਰਜੀਤ ਸਿੰਘ ਜੈਰੀ, ਹਰਬੰਸ ਸਿੰਘ ਧਾਲੀਵਾਲ, ਸਾਬਕਾ ਪੁਲਿਸ ਅਧਿਕਾਰੀ ਰਘਬੀਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ |