28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਜੀ.ਏ.ਡੀ. ਸਕੂਲ ਬਚਿੱਤਰ ਨਗਰ ਵਿਖੇ ਸਾਲਾਨਾ ਖੇਡ ਸਮਾਰੋਹ ਕਰਵਾਇਆ <br/>

ਅਜੀਤ ਡੈਸਕ 19-11-2025
ਆਲਮਗੀਰ, 18 ਨਵੰਬਰ (ਜਰਨੈਲ ਸਿੰਘ ਪੱਟੀ)-ਸਥਾਨਕ ਬਚਿੱਤਰ ਨਗਰ ਸਥਿਤ ਜੀ.ਏ.ਡੀ. ਪਬਲਿਕ ਸੀਨੀਅਰ ਸਕੈਂਡਰੀ ਸਕੂਲ ਵਿਖੇ ਸਾਲਾਨਾ ਖੇਡ ਮੁਕਾਬਲੇ ਸਕੂਲ ਪਿ੍ੰਸੀਪਲ ਸੁਖਵਿੰਦਰ ਸਿੰਘ ਗਿੱਲ ਅਤੇ ਡਾਇਰੈਕਟਰ ਰਜਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕਰਵਾਏ ਗਏ | ਸਾਲਾਨਾ ਖੇਡ ਸਮਾਰੋਹ ਦੀ ਸ਼ੁਰੂਆਤ ਰਾਸ਼ਟਰੀ ਗਾਣ ਨਾਲ ਹੋਈ | ਉਪਰੰਤ ਨਰਸਰੀ, ਐਲ.ਕੇ.ਜੀ. ਅਤੇ ਯੂ.ਕੇ.ਜੀ. ਦੀ ਸਿੰਪਲ ਦੌੜ, ਬਲੋਨ ਬਰਸਟ ਦੌੜਾਂ ਕਰਵਾਈਆਂ ਗਈਆਂ | ਨਰਸਰੀ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ, ਜਿਸ ਦੌਰਾਨ 9ਵੀਂ, 10ਵੀਂ, 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਖੋ-ਖੋ, ਕਬੱਡੀ, ਵਾਲੀਬਾਲ ਦੇ ਗਹਿਗੱਚ ਮੁਕਾਬਲੇ ਹੋਏ | ਇਸ ਮੌਕੇ ਡਾਇਰੈਕਟਰ ਰਜਿੰਦਰ ਸਿੰਘ ਗਿੱਲ ਤੇ ਪਿ੍ੰਸੀਪਲ ਸੁਖਵਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਖੇਡਾਂ ਦੇ ਮਹੱਤਵ ਤੋਂ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਖੇਡਾਂ ਨਾਲ ਜਿੱਥੇ ਵਿਦਿਆਰਥੀਆਂ ਦੀ ਸਰੀਰਕ ਜ਼ੋਰ ਅਜ਼ਮਾਈ ਹੁੰਦੀ ਹੈ, ਉੱਥੇ ਹੀ ਦਿਮਾਗ ਤੇਜ਼ ਅਤੇ ਪੜਾਈ ਵਿਚ ਵੱਧ ਲਾਭ ਮਿਲਦਾ ਹੈ | ਅੰਤ ਵਿਚ ਜੇਤੂ ਖਿਡਾਰੀਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਮੈਡਲ ਦੇ ਕੇ ਸਨਮਾਨਿਤ ਕਰਦਿਆਂ ਗਿੱਲ ਭਰਾਵਾਂ ਨੇ ਵਿਦਿਆਰਥੀਆਂ ਨੂੰ ਹੋਰ ਉੱਚੀਆਂ ਮੰਜ਼ਿਲਾਂ ਸਰ ਕਰਨ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਬੀ.ਸੀ.ਐਮ. ਆਰੀਆ ਸਕੂਲ ਲਲਤੋਂ ਵਿਖੇ ਬਾਲ ਦਿਵਸ ਮਨਾਇਆ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।