28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਨਨਕਾਣਾ ਸਾਹਿਬ ਪਬਲਿਕ ਸਕੂਲ ਵਿਖੇ ਧਾਰਮਿਕ ਸਮਾਰੋਹ ਕਰਵਾਇਆ <br/>

ਅਜੀਤ ਡੈਸਕ 19-11-2025
ਆਲਮਗੀਰ, 18 ਨਵੰਬਰ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਰੋਹ ਕਰਵਾਇਆ ਗਿਆ, ਜਿਸਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਈ¢ ਇਸ ਮÏਕੇ ਕਿਸ਼ਨ ਸਿੰਘ ਯਾਦਗਾਰੀ ਸ਼ਬਦ ਗਾਇਨ ਮੁਕਾਬਲਾ ਕਰਵਾਇਆ ਗਿਆ¢ ਨਨਕਾਣਾ ਸਾਹਿਬ ਪਬਲਿਕ ਸਕੂਲ ਦੀਆਂ ਸ਼ਾਖਾਵਾਂ ਬੁੱਢੇਵਾਲ, ਰਾਮਪੁਰ, ਕੋਟ ਗੰਗੂ ਰਾਏ, ਈਸਾਰੂ, ਕਲਾਲ-ਮਾਜਰਾ, ਸਮਰਾਲਾ, ਫ਼ਤਿਹਗੜ੍ਹ ਜੱਟਾਂ ਅਤੇ ਕਿਲ੍ਹਾ ਰਾਏਪੁਰ ਵਿਚ ਮੁਕਾਬਲਾ ਹੋਇਆ ¢ ਇਸ ਮÏਕੇ ਮਹੇਸ਼ਇੰਦਰ ਸਿੰਘ ਗਰੇਵਾਲ ਸਾਬਕਾ ਕੈਬਨਿਟ ਮੰਤਰੀ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ, ਇਕਬਾਲ ਸਿੰਘ ਡਾਇਰੈਕਟਰ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ, ਹਰਚਰਨ ਸਿੰਘ ਗੋਹਲਵੜੀਆ ਐਡੀਸ਼ਨਲ ਸੈਕਟਰੀ ਸਕੂਲ ਪ੍ਰਬੰਧਕ ਕਮੇਟੀ, ਲਾਲ ਸਿੰਘ ਸਾਬਕਾ ਟਰੱਸਟੀ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ, ਬਲਜੀਤ ਸਿੰਘ ਗਿੱਲ, ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟੀ ਗੁਰਪ੍ਰੀਤ ਸਿੰਘ ਗਿੱਲ, ਨੰਬਰਦਾਰ ਗੁਰਦਿਆਲ ਸਿੰਘ, ਗੁਰਪ੍ਰੀਤ ਸਿੰਘ ਲੱਖੋਵਾਲ, ਯੋਗੇਸ਼ਵਰ ਸਿੰਘ ਮਾਂਗਟ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਸਾਰੇ ਮੈਂਬਰਾਂ ਨੇ ਸ਼ਿਰਕਤ ਕੀਤੀ ¢ ਜ਼ਿਕਰਯੋਗ ਹੈ ਕਿ ਸਕੂਲ ਪ੍ਰਬੰਧਕ ਕਮੇਟੀ ਨੇ ਸਾਲ 2024-2025 ਵਿਚ ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿਚ 90 ਫ਼ੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 46 ਵਿਦਿਆਰਥੀਆਂ ਨੂੰ ਵਜ਼ੀਫ਼ੇ ਦਿੱਤੇ¢ ਹਰੇਕ ਵਿਦਿਆਰਥੀ ਨੂੰ ਉਨ੍ਹਾਂ ਦੀ ਅਕਾਦਮਿਕ ਪ੍ਰਾਪਤੀ ਲਈ 5100 ਰੁਪਏ ਦੀ ਵਜ਼ੀਫ਼ਾ ਦਿੱਤਾ ਗਿਆ ¢ ਸ਼੍ਰੀਮਤੀ ਹਰਮੀਤ ਕÏਰ ਵੜੈਚ ਅਤੇ ਸਕੂਲ ਸਟਾਫ਼ ਨੂੰ ਵਧਾਈ ਦਿੰਦੇ ਹੋਏ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ, ਇਹ ਪ੍ਰਮਾਤਮਾ ਦਾ ਆਸ਼ੀਰਵਾਦ ਹੈ ਕਿ ਬਹੁਤ ਸਾਰੇ ਵਿਦਿਆਰਥੀ ਇਸ ਉਮਰ ਵਿਚ ਸਹਿਜ ਪਾਠ ਨੂੰ ਪੂਰਾ ਕਰ ਸਕੇ ¢ ਸ਼ਬਦ ਗਾਇਨ ਮੁਕਾਬਲੇ ਦੇ ਜੇਤੂਆਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦੇ ਹੋਏ ਹਰਚਰਨ ਸਿੰਘ ਗੋਹਲਵੜੀਆ ਨੇ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਵਲੋਂ ਸਾਰੀਆਂ ਜੇਤੂ ਟੀਮਾਂ ਨੂੰ ਨਕਦ ਇਨਾਮ ਦੇਣ ਦਾ ਐਲਾਨ ਕੀਤਾ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ ਅੰਤਰ-ਹਾਊਸ ਕੁਇਜ਼ ਮੁਕਾਬਲਾ <br/> ਅਗਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਪੱਖੋਵਾਲ ਰੋਡ ਵਲੋਂ ਖ਼ੁਸ਼ੀ ਨਾਲ ਮਨਾਇਆ ਬਾਲ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।