ਫੁੱਲਾਂਵਾਲ, 18 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ ਇਕ ਅੰਤਰ-ਹਾਊਸ ਕੁਇਜ਼ ਮੁਕਾਬਲਾ ਸਕੂਲ ਡਾਇਰੈਕਟਰ ਕੁਲਵਿੰਦਰ ਸਿੰਘ ਆਹਲੂਵਾਲੀਆ, ਮੈਨੇਜਰ ਜਸਲੀਨ ਕੌਰ ਆਹਲੂਵਾਲੀਆ ਅਤੇ ਸਕੂਲ ਪਿ੍ੰਸੀਪਲ ਕਿਰਨਜੀਤ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਨੂੰ ਦੇਖਣ ਲਈ 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਸੀ | ਇਹ ਮੁਕਾਬਲਾ ਦੇ ਪਹਿਲੇ ਪੜਾਅ ਵਿਚ 6ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀ ਅਤੇ ਦੂਜੇ ਪੜਾਅ ਵਿਚ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਦਰਮਿਆਨ ਸੀ, ਜਿਸ ਵਿਚ ਹਰੇਕ ਪੜਾਅ ਨੂੰ ਅੱਠ ਦੌਰਾਂ ਵਿਚ ਵੰਡਿਆ ਗਿਆ ਸੀ | ਸਕੂਲ ਪ੍ਰਬੰਧਕ ਅਤੇ ਪਿ੍ੰਸੀਪਲ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ |