ਲੁਧਿਆਣਾ, 18 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਨਿਰਮਲ ਸਿੰਘ ਵਾਲੀਆ ਯਾਦਗਾਰੀ ਇੰਟਰ ਸਕੂਲ ਸ਼ਬਦ ਗਾਇਣ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਦੌਰਾਨ ਬੱਚਿਆਂ ਨੇ ਸ਼ਬਦ ਗਾਇਣ ਕੀਤੇ | ਮੁਕਾਬਲੇ 'ਚ ਪ੍ਰੋ. ਲਖਵਿੰਦਰ ਕੌਰ ਤੇ ਨਿਰਮਲਜੀਤ ਕੌਰ ਨੇ ਜੱਜਾਂ ਦੀ ਭੂਮਿਕਾ ਨਿਭਾਈ | ਜੇਤੂ ਵਿਦਿਆਰਥੀਆਂ ਨੰੂ ਚੈੱਕ, ਸਰਟੀਫਿਕੇਟ ਤੇ ਟਰਾਫ਼ੀਆਂ ਇਨਾਮ ਵਜੋਂ ਦਿੱਤੀਆਂ ਗਈਆਂ | ਸਕੂਲ ਦੇ ਪੈ੍ਰਜ਼ੀਡੈਂਟ ਸੁਖਦੇਵ ਸਿੰਘ ਨੇ ਆਈਆਂ ਹੋਈਆਂ ਟੀਮਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਵਲੋਂ ਨਿਰਮਲ ਸਿੰਘ ਵਾਲੀਆ ਨੰੂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਡਾਇਰੈਕਟਰਜ਼ ਮਨਦੀਪ ਕੌਰ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਤੇ ਪਿ੍ੰਸੀਪਲ ਅਨਿਲ ਕੁਮਾਰ ਵੀ ਮੌਜੂਦ ਸਨ |