ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਦੇ ਇਲਾਕੇ ਡਾ. ਅੰਬੇਦਕਰ ਨਗਰ ਵਿਚ ਇਕ ਘਰ ਵਿਚ ਪੈਟਰੋਲ ਪੰਪ ਸੁੱਟਣ ਅਤੇ ਘਰ ਦੀ ਭੰਨ-ਤੋੜ ਕਰਨ ਦੇ ਮਾਮਲੇ ਵਿਚ ਪੁਲਿਸ ਦੇ 13 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਦਰਸ਼ਨਾਂ ਦੇਵੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਯੁਵਰਾਜ ਉਰਫ਼ ਯੁਵੀ, ਅਰੁਨ ਕੁਮਾਰ ਉਰਫ਼ ਗੈਵੀ, ਦੇਬੂ, ਜੈਰੀ, ਅਵਿਨਾਸ਼, ਮੋਹਿਤ, ਕਾਕਾ, ਸ਼ੰਕਰ ਅਤੇ ਪੰਜ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਇਹਨਾਂ ਨੇ ਘਰ ਜਬਰੀ ਦਾਖਲ ਹੋ ਗਏੇ | ਘਰ ਦੀ ਭੰਨ ਤੋੜ ਕਰਨ, ਪੈਟਰੋਲ ਬੰਬ ਸੁੱਟ ਕੇ ਅੱਗ ਲਗਾਉਣ ਅਤੇ ਉਸਦੇ ਪਤੀ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਲੜਾਈ ਦਾ ਕਾਰਨ ਨਸ਼ਾ ਤਸਕਰਾਂ ਵਲੋਂ ਇਲਾਕੇ ਵਿਚ ਕੀਤੀਆਂ ਕਾਰਵਾਈਆਂ ਦੱਸਿਆ ਜਾ ਰਿਹਾ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢