19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ 20 ਤੋਂ 25 ਨਵੰਬਰ ਤੱਕ <br/>

ਅਜੀਤ ਡੈਸਕ 20-11-2025
ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 20 ਤੋਂ 25 ਨਵੰਬਰ ਤੱਕ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁ: ਸਾਹਿਬ ਦੇ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ ਨੇ ਦੱਸਿਆ ਕਿ 22 ਨਵੰਬਰ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਖਾਲਸਾਈ ਸ਼ਾਨ ਨਾਲ ਦੁਪਹਿਰ 12.30 ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਵੱਖ-ਵੱਖ ਇਲਾਕਿਆਂ 'ਚੋਂ ਹੁੰਦੇ ਹੋਏ ਗੁ: ਸਾਹਿਬ ਵਿਖੇ ਸਮਾਪਤ ਹੋਵੇਗਾ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਨੂੰ ਸਫਲ ਬਣਾਉਣ ਲਈ ਪੂਰੇ ਜ਼ੋਰ ਸ਼ੋਰ ਨਾਲ ਤਿਆਰੀਆਂ ਆਰੰਭ ਕਰ ਦਿੱਤੀਆਂ ਅਤੇ ਪ੍ਰਬੰਧਕਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਨਗਰ ਕੀਰਤਨ 'ਚ ਸ਼ਹਿਰ ਦੀਆਂ ਸਿੰਘ ਸਭਾਵਾਂ, ਇਸਤਰੀ ਸਤਿਸੰਗ ਸਭਾਵਾਂ, ਦੂਰ ਦੁਰਾਡੇ ਤੋਂ ਪਿੰਡਾਂ ਦੀਆਂ ਸੰਗਤਾਂ, ਸੇਵਾ ਸੁਸਾਇਟੀਆਂ, ਸਕੂਲਾਂ ਦੇ ਬੱਚੇ ਅਤੇ ਸ਼ਬਦੀ ਜੱਥੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਨਗੇ | ਉਨ੍ਹਾਂ ਦੱਸਿਆ ਕਿ 20 ਨਵੰਬਰ ਦਿਨ ਵੀਰਵਾਰ ਨੂੰ ਰਾਤ 8 ਤੋਂ 10.30 ਵਜੇ ਤੱਕ ਕਵੀ ਦਰਬਾਰ ਹੋਵੇਗਾ, 21 ਨਵੰਬਰ ਦਿਨ ਸ਼ੁੱਕਰਵਾਰ ਨੂੰ ਰਾਤ 7.30 ਤੋਂ 10.30 ਵਜੇ ਤੱਕ ਕਵੀਸ਼ਰੀ ਅਤੇ ਢਾਡੀ ਦਰਬਾਰ ਹੋਵੇਗਾ | ਉਨ੍ਹਾਂ ਦੱਸਿਆ ਕਿ 23 ਤੋਂ 25 ਨਵੰਬਰ ਤੱਕ ਅੰਮਿ੍ਤ ਵੇਲੇ ਤੋਂ ਦੇਰ ਰਾਤ ਤੱਕ ਗੁਰਮਤਿ ਸਮਾਗਮ ਹੋਣਗੇ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ 'ਚ ਹਾਜ਼ਰੀਆਂ ਭਰਕੇ ਆਪਣਾ ਜੀਵਨ ਸਫਲਾ ਕਰਨਾ | ਇਸ ਮੌਕੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ, ਪ੍ਰਲਾਦ ਸਿੰਘ ਢੱਲ, ਜਸਪਾਲ ਸਿੰਘ ਢੱਲ, ਗੁਰਪ੍ਰੀਤ ਸਿੰਘ ਵਿੰਕਲ, ਮਨਪ੍ਰੀਤ ਸਿੰਘ ਬੰਟੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਬਡਾਲਾ 'ਚ ਪਾਰਕ ਦਾ ਨੀਂਹ ਪੱਥਰ ਵਿਧਾਇਕ ਘੁੰਮਣ ਨੇ ਰੱਖਿਆ <br/> ਅਗਲੀ ਖ਼ਬਰ ਗੁਰਦੁਆਰਾ ਨਾਨਕਸਰ ਵਿਖੇ ਅੰਮਿ੍ਤ ਸੰਚਾਰ ਵਿਚ ਸੈਂਕੜੇ ਪ੍ਰਾਣੀਆਂ ਨੇ ਅੰਮਿ੍ਤ ਦੀ ਦਾਤ ਪ੍ਰਾਪਤ ਕੀਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।