19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਨਗਰ ਕੀਰਤਨ ਮÏਕੇ ਫੈਡਰੇਸ਼ਨ ਆਗੂਆਂ ਨੇ ਦੁੱਧ, ਫਰੂਟ ਅਤੇ ਬੈੱ੍ਰਡ ਪਕੌੜੇ ਦਾ ਲੰਗਰ ਲਗਾਇਆ <br/>

ਅਜੀਤ ਡੈਸਕ 20-11-2025
ਆਲਮਗੀਰ, 19 ਨਵੰਬਰ (ਜਰਨੈਲ ਸਿੰਘ ਪੱਟੀ)-ਨੌਵੇਂ ਪਾਤਸ਼ਾਹੀ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਏ ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਪਹੁੰਚਣ 'ਤੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਨਗਰ ਕੀਰਤਨ ਦਾ ਬੜੀ ਸ਼ਰਧਾ ਪੂਰਵਕ ਸਵਾਗਤ ਕੀਤਾ ਗਿਆ¢ ਅੱਜ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਦੀ ਰਵਾਨਗੀ ਵੇਲੇ ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਦੇ ਜ਼ਿਲ੍ਹਾ ਪ੍ਰਧਾਨ ਲਵਪ੍ਰੀਤ ਸਿੰਘ ਗਿੱਲ ਦੀ ਅਗਵਾਈ ਹੇਠ ਫੈਡਰੇਸ਼ਨ ਵਰਕਰਾਂ ਵਲੋਂ ਸੰਗਤਾਂ ਦੀ ਸੇਵਾ ਲਈ ਦੁੱਧ, ਬੈੱ੍ਰਡ ਪਕÏੜੇ ਅਤੇ ਫਰੂਟ ਦੇ ਅਤੁੱਟ ਲੰਗਰ ਚਲਾਏ ਗਏ ¢ ਇਸ ਮÏਕੇ ਪ੍ਰਧਾਨ ਲਵਪ੍ਰੀਤ ਸਿੰਘ ਗਿੱਲ ਨੇ ਹਾਜ਼ਰ ਸੰਗਤਾਂ ਨੂੰ ਗੁਰਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੰਗਤਾਂ ਵੱਧ ਤੋਂ ਵੱਧ ਗੁਰਬਾਣੀ ਦੇ ਜਾਪ ਕਰਨ ¢ ਨਗਰ ਕੀਰਤਨ ਮÏਕੇ ਲੰਗਰ ਵਰਤੋਂ ਦੀ ਸੇਵਾ ਵਿਚ ਜਸਪ੍ਰੀਤ ਸਿੰਘ ਖਾਲਸਾ, ਮਨਦੀਪ ਸਿੰਘ ਲੁਹਾਰਾ, ਸੁਰਿੰਦਰਪਾਲ ਸਿੰਘ, ਪਲਵਿੰਦਰਪਾਲ ਸਿੰਘ, ਗਗਨਪ੍ਰੀਤ ਸਿੰਘ, ਸਾਹਿਲ ਜਲੋਟਾ, ਗੁਰਤੇਜ ਸਿੰਘ, ਜਸਕਰਨ ਸਿੰਘ, ਕਰਨਪ੍ਰੀਤ ਸਿੰਘ, ਗੁਰਸ਼ਾਨ ਗਿੱਲ ਆਦਿ ਹਾਜ਼ਰ ਸਨ¢

ਪਿਛਲੀ ਖ਼ਬਰ ਡੀ.ਜੀ.ਐਸ.ਜੀ. ਪਬਲਿਕ ਸਕੂਲ ਦੇ ਖਿਡਾਰੀਆਂ ਨੇ 69ਵੀਂ ਸਾਫ਼ਟਬਾਲ ਅੰਡਰ-14 ਸਟੇਟ ਚੈਂਪੀਅਨਸ਼ਿਪ ਵਿਚ ਸਟੇਟ ਟਰਾਫ਼ੀ ਜਿੱਤ... ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਇੰਟਰ-ਸਕੂਲ ਟੈਕਨੋ ਫੈਸਟ ਟੈਕਸਪਿ੍ੰਟ 'ਚ ਲਿਆ ਹਿੱਸਾ, ਕੀਤਾ ਸ਼ਾਨਦਾਰ ਪ੍ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।