19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਡੀ.ਜੀ.ਐਸ.ਜੀ. ਪਬਲਿਕ ਸਕੂਲ ਦੇ ਖਿਡਾਰੀਆਂ ਨੇ 69ਵੀਂ ਸਾਫ਼ਟਬਾਲ ਅੰਡਰ-14 ਸਟੇਟ ਚੈਂਪੀਅਨਸ਼ਿਪ ਵਿਚ ਸਟੇਟ ਟਰਾਫ਼ੀ ਜਿੱਤੀ <br/>

ਅਜੀਤ ਡੈਸਕ 20-11-2025
ਡਾਬਾ/ਲੁਹਾਰਾ, 19 ਨਵੰਬਰ (ਕੁਲਵੰਤ ਸਿੰਘ ਸੱਪਲ)- 69ਵੀਂ ਸਾਫ਼ਟਬਾਲ ਅੰਡਰ-14 ਸਟੇਟ ਚੈਂਪੀਅਨਸ਼ਿਪ ਵਿਚ ਡੀ.ਜੀ.ਐਸ.ਜੀ. ਪਬਲਿਕ ਸਕੂਲ ਦੇ ਖਿਡਾਰੀਆਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਦÏਰਾਨ ਖੇਡ ਪ੍ਰਤੀਯੋਗਤਾ ਵਿਚ ਦੂਸਰਾ ਸਥਾਨ ਪ੍ਰਾਪਤ ਕਰਦੇ ਹੋਏ ਸਟੇਟ ਟਰਾਫ਼ੀ ਜਿੱਤ ਕੇ ਸਕੂਲ ਦਾ ਨਾਮ ਰÏਸ਼ਨ ਕੀਤਾ | ਇਹ ਟੂਰਨਾਮੈਂਟ ਅੰਮਿ੍ਤਸਰ ਵਿਖੇ ਕਰਵਾਇਆ ਗਿਆ, ਜਿਸ ਵਿਚ ਕਈ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ¢ ਡੀ.ਜੀ.ਐਸ.ਜੀ. ਪਬਲਿਕ ਸਕੂਲ ਦੇ ਖਿਡਾਰੀ ਚਿਰਾਗ਼, ਚੇਤਨ, ਰਾਜਵੀਰ ਸਿੰਘ, ਪੀਯੂਸ਼ ਅਤੇ ਜਸਕੀਰਤ ਸਿੰਘ ਆਪਣੇ ਬੇਮਿਸਾਲ ਪ੍ਰਦਰਸ਼ਨ ਨਾਲ ਸਰੋਤਿਆਂ ਦੀ ਖਿੱਚ ਦਾ ਕੇਂਦਰ ਬਣੇ ਰਹੇ | ਇਸ ਖ਼ੁਸ਼ੀ ਦੇ ਮÏਕੇ 'ਤੇ ਸਕੂਲ ਦੇ ਡਾਇਰੈਕਟਰ ਦਾਨਿਸ਼ ਗਰੇਵਾਲ ਨੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਨੂੰ ਜਿੱਤ ਹਾਸਲ ਕਰਨ 'ਤੇ ਵਧਾਈ ਦਿੱਤੀ ¢ ਸਕੂਲ ਪਿ੍ੰਸੀਪਲ ਰਜਨੀ ਐਂਗਰਿਸ਼ ਨੇ ਇਸ ਜਿੱਤ ਦਾ ਸਿਹਰਾ ਸਾਫ਼ਟਬਾਲ ਦੇ ਕੋਚ ਸਚਿਨ ਠਾਕੁਰ ਤੇ ਖਿਡਾਰੀਆਂ ਦੇ ਸਿਰ ਬੰਨਿ੍ਹਆ, ਜਿਨ੍ਹਾਂ ਦੀ ਜੀਅ ਤੋੜ ਮਿਹਨਤ ਦੀ ਖੂਬ ਸ਼ਲਾਘਾ ਕੀਤੀ |

ਪਿਛਲੀ ਖ਼ਬਰ ਗਰੈਂਡ ਸਿਟੀ ਪਲਾਜ਼ਾ ਦੇ ਪ੍ਰਬੰਧਕਾਂ ਵਲੋਂ ਲੋਕਾਂ ਨਾਲ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕੇਸ ਦਰਜ <br/> ਅਗਲੀ ਖ਼ਬਰ ਨਗਰ ਕੀਰਤਨ ਮÏਕੇ ਫੈਡਰੇਸ਼ਨ ਆਗੂਆਂ ਨੇ ਦੁੱਧ, ਫਰੂਟ ਅਤੇ ਬੈੱ੍ਰਡ ਪਕੌੜੇ ਦਾ ਲੰਗਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।