19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਗਰੈਂਡ ਸਿਟੀ ਪਲਾਜ਼ਾ ਦੇ ਪ੍ਰਬੰਧਕਾਂ ਵਲੋਂ ਲੋਕਾਂ ਨਾਲ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕੇਸ ਦਰਜ <br/>

ਅਜੀਤ ਡੈਸਕ 20-11-2025
ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਗਰੈਂਡ ਸਿਟੀ ਪਲਾਜ਼ਾ ਦੇ ਪ੍ਰਬੰਧਕਾ ਵਲੋਂ ਲੋਕਾਂ ਨਾਲ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਤਿੰਨ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਯੂ.ਬੀ.ਜੀ. ਐਕਸ਼ਨ ਕੋਰ ਕਮੇਟੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਗਰੈਂਡ ਸਿਟੀ ਪਲਾਜ਼ਾ ਸੁਗੰਧ ਵਿਹਾਰ ਦੇ ਡਾਇਰੈਕਟਰ ਗੁਰਜੀਤ ਸਿੰਘ ਗਰੇਵਾਲ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਗੁੱਜਰਵਾਲ ਉਸਦੀ ਲੜਕੀ ਅੰਜਨਾ ਗਰੇਵਾਲ ਅਤੇ ਕੰਪਨੀ ਦੀ ਮੁਲਾਜ਼ਮ ਰਜਿੰਦਰ ਕÏਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੇ ਪਲਾਜ਼ਾ ਵਿਚ ਉਨ੍ਹਾਂ ਨੂੰ ਜਾਇਦਾਦ ਦੇਣ ਦਾ ਝਾਂਸਾ ਦੇ ਕੇ ਵੱਖ-ਵੱਖ ਲੋਕਾਂ ਤੋਂ ਕਰੋੜਾਂ ਰੁਪਏ ਹਾਸਿਲ ਕਰ ਲਏ, ਪਰ ਬਾਅਦ ਵਿਚ ਇਹ ਆਪਣੇ ਵਾਅਦੇ ਤੋਂ ਮੁੱਕਰ ਗਏ ਅਤੇ ਪ੍ਰੋਜੈਕਟ ਵਿਚਾਲੇ ਛੱਡ ਦਿੱਤਾ, ਜਿਸ 'ਤੇ ਕਥਿਤ ਤੌਰ 'ਤੇ ਧੋਖਾਦੇੜੀ ਦਾ ਸ਼ਿਕਾਰ ਲੋਕਾਂ ਵਲੋਂ ਆਪਣੀ ਇਕ ਕੋਰ ਕਮੇਟੀ ਦਾ ਗਠਨ ਕੀਤਾ ਗਿਆ ਅਤੇ ਇਹ ਸਾਰਾ ਮਾਮਲਾ ਉਚ ਪੁਲਿਸ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ | ਪੁਲਿਸ ਅਧਿਕਾਰੀਆਂ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ¢

ਪਿਛਲੀ ਖ਼ਬਰ ਹੌਜ਼ਰੀ ਵਪਾਰੀ ਦੀ ਦਲੇਰੀ ਸਦਕਾ ਲੁਟੇਰੇ ਲੁੱਟ ਦੇ ਮਕਸਦ 'ਚ ਨਹੀਂ ਹੋ ਸਕੇ ਕਾਮਯਾਬ <br/> ਅਗਲੀ ਖ਼ਬਰ ਡੀ.ਜੀ.ਐਸ.ਜੀ. ਪਬਲਿਕ ਸਕੂਲ ਦੇ ਖਿਡਾਰੀਆਂ ਨੇ 69ਵੀਂ ਸਾਫ਼ਟਬਾਲ ਅੰਡਰ-14 ਸਟੇਟ ਚੈਂਪੀਅਨਸ਼ਿਪ ਵਿਚ ਸਟੇਟ ਟਰਾਫ਼ੀ ਜਿੱਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।