19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਡਰਾਈ ਡੇ ਐਲਾਨਿਆ ਜਾਵੇ-ਹੌਬੀ <br/>

ਅਜੀਤ ਡੈਸਕ 20-11-2025
ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਟੂਡੈਂਟਸ ਡੈਮੋਕਰੈਟਿਕ ਫੈਡਰੇਸ਼ਨ ਐਸਡੀਐਫ ਦੇ ਮੁੱਖ ਸੇਵਾਦਾਰ ਸ. ਜਸਪ੍ਰੀਤ ਸਿੰਘ ਹੌਬੀ ਵੱਲੋਂ ਆਪਣੇ ਸਾਥੀਆਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ 'ਤੇ ਏਡੀਸੀ ਜਨਰਲ ਰਕੇਸ਼ ਗੁਪਤਾ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਹੌਬੀ ਅਤੇ ਸਮੁੱਚੀ ਟੀਮ ਵੱਲੋਂ ਸਰਕਾਰ ਤੋਂ ਸਿੱਖ ਕੌਮ ਦੇ ਮਾਨ ਅਤੇ ਵੱਡੀ ਸ਼ਹਾਦਤ ਦੇਣ ਵਾਲੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ 24 ਨਵੰਬਰ ਨੂੰ ਸਮੁੱਚੇ ਪੰਜਾਬ ਵਿਚ ਪੂਰਨ ਤੌਰ ਤੇ ਡਰਾਈ ਡੇ ਐਲਾਨਣ ਦੀ ਮੰਗ ਕੀਤੀ ਗਈ ਹੈ | ਇਸ ਮੌਕੇ ਹੌਬੀ ਨੇ ਕਿਹਾ ਕਿ ਜਿਸ ਤਰ੍ਹਾਂ ਸੂਬੇ ਅਤੇ ਦੇਸ਼ ਦੇ ਅੰਦਰ ਕਈ ਗੁਰੂ ਸਾਹਿਬਾਨਾਂ ਵੱਡੇ ਬੁੱਧੀਜੀਵੀਆਂ ਅਤੇ ਦੇਸ਼ ਦੀਆਂ ਪ੍ਰਮੁੱਖ ਸ਼ਖਸੀਅਤਾਂ ਦੇ ਦਿਹਾੜਿਆਂ ਵਾਲੇ ਦਿਨ ਡਰਾਈ ਡੇ ਕੀਤਾ ਜਾਂਦਾ ਹੈ ਉਸੇ ਤਰਜ 'ਤੇ ਸਿੱਖ ਕੌਮ ਅਤੇ ਜਗਤ ਦੀਆਂ ਭਾਵਨਾਵਾਂ ਦੀ ਕਦਰ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਅਤੇ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਵੱਡੇ ਦਿਹਾੜੇ ਵਾਲੇ ਦਿਨ ਇਸ ਵੱਡੇ ਫੈਸਲੇ ਨੂੰ ਲੈ ਕੇ ਸਿੱਖ ਕੌਮ ਅਤੇ ਜਗਤ ਦੀਆਂ ਭਾਵਨਾਵਾਂ ਨੂੰ ਕਦਰ ਦੇਣ ਦੀ ਇੱਕ ਵੱਡੀ ਮਿਸਾਲ ਕਾਇਮ ਕਰਨੀ ਚਾਹੀਦੀ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਿੰਦਰ ਸਿੰਘ ਗੋਜੀ, ਮਾਨਵ ਜੋਤ ਸਿੰਘ, ਗੁਰਪ੍ਰੀਤ ਸਿੰਘ ਸਰਨਾ, ਐਡਵੋਕੇਟ ਸ਼ਰਲੀਨ ਕੌਰ, ਜਸਵਿੰਦਰ ਸਿੰਘ ਵਿੱਕੀ, ਜਗਪ੍ਰੀਤ ਸਿੰਘ, ਜੁਝਾਰ ਸਿੰਘ, ਕਮਲਦੀਪ ਸਿੰਘ ਸੇਖੋਂ, ਹਰਪਿੰਦਰ ਸਿੰਘ, ਮਨਪ੍ਰੀਤ ਸਿੰਘ ਰਿੰਪੀ, ਵਿਕਾਸ ਕੁਮਾਰ, ਕੁਲਵਿੰਦਰ ਸਿੰਘ, ਵਿਨੇ ਵਰਮਾ, ਸਾਵਨ ਕੁਮਾਰ, ਹਿਮਾਂਸ਼ੂ ਟਾਕ, ਸਤਨਾਮ ਸਿੰਘ, ਸੋਨੂ ਸਿੰਘ ਅਤੇ ਦਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕੀਤਾ ਫੂਡ ਸਟਾਰਟਅਪ ਪਿਚਿੰਗ ਈਵੈਂਟ ਦਾ ਉਦਘਾਟਨ <br/> ਅਗਲੀ ਖ਼ਬਰ ਅਦਾਲਤੀ ਹੁਕਮਾਂ ਨੂੰ ਨਾ ਮੰਨਣ 'ਤੇ ਦੋ ਸਾਬਕਾ ਐਸ.ਐਚ.ਓ. ਸਮੇਤ ਚਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਪੁਲਿਸ ਕਮਿਸ਼ਨਰ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।