19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਗੁਰਦੁਆਰਾ ਸਿੰਘ ਸਭਾ ਫੇਸ 1 ਦੁੱਗਰੀ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਭਲਕੇ <br/>

ਅਜੀਤ ਡੈਸਕ 20-11-2025
ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ 21 ਨਵੰਬਰ ਨੂੰ ਦੁਪਹਿਰ 12.00 ਵਜੇ ਤੋਂ ਸ਼ਾਮ 4.30 ਤੱਕ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਸਿੱਖ ਕÏਮ ਦੇ ਮਹਾਨ ਸ਼ਹੀਦਾਂ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਜਾਣ ਵਾਲਾ ਇਸਤਰੀ ਸਤਿਸੰਗ ਸਭਾਵਾਂ ਦੀਆਂ 350 ਬੀਬੀਆਂ ਦਾ ਇਕ ਰਸ ਸਮੂਹਿਕ ਕੀਰਤਨ ਦਰਬਾਰ 'ਅਨਹਦ ਝੁਣਕਾਰ' ਇਕ ਅਲੌਕਿਕ ਤੇ ਯਾਦਗਾਰੀ ਕੀਰਤਨ ਦਰਬਾਰ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੁਲਵਿੰਦਰ ਸਿੰਘ ਬੈਨੀਪਾਲ ਨੇ ਅੱਜ ਗੁਰਦੁਆਰਾ ਸਾਹਿਬ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮੂਹਿਕ ਕੀਰਤਨ ਦਰਬਾਰ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲੁਧਿਆਣਾ ਦੀਆਂ ਵੱਖ ਵੱਖ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਦੀ ਸੱਦੀ ਵਿਸ਼ੇਸ਼ ਇਕੱਤਰਤਾ, ਉਪਰੰਤ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਬਾਣੀ, ਸਿੱਖਿਆਵਾਂ ਤੇ ਫ਼ਲਸਫ਼ੇ ਨੂੰ ਸਮਾਜ ਦੇ ਲੋਕਾਂ ਖ਼ਾਸ ਕਰਕੇ ਇਸਤਰੀ ਵਰਗ ਤੱਕ ਪਹੰੁਚਾਉਣ ਲਈ 350 ਬੀਬੀਆਂ ਦਾ ਵਿਸ਼ੇਸ਼ ਸਮੂਹਿਕ ਕੀਰਤਨ ਦਰਬਾਰ ਨੂੰ ਯਾਦਗਾਰੀ ਬਣਾਉਣ ਵਿਚ ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ, ਅੰਮਿ੍ਤਪਾਲ ਸਿੰਘ ਡਾਇਰੈਕਟਰ ਪੰਜਾਬ ਯੂਨਾਈਟਿਡ ਸਿੱਖਜ਼, ਹਰਜੀਤ ਸਿੰਘ ਆਨੰਦ ਪ੍ਰੋਗਰਾਮ ਕੋਆਰਡੀਨੇਟਰ, ਰਾਜਵੰਤ ਸਿੰਘ ਵੋਹਰਾ ਫ਼ਤਿਹ ਵੀਵੀ ਅਤੇ ਸਮੂਹ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਆਪਣਾ ਨਿੱਘਾ ਸਹਿਯੋਗ ਦੇ ਰਹੀਆਂ ਹਨ | ਇਸ ਸਮੇਂ ਉਨ੍ਹਾਂ ਨਾਲ ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕÏਰ, ਕਰਤਾਰ ਕÏਰ ਝਾਈ ਜੀ, ਰਾਜਵੰਤ ਸਿੰਘ ਵੋਹਰਾ, ਅੰਮਿ੍ਤਪਾਲ ਸਿੰਘ, ਹਰਜੀਤ ਸਿੰਘ, ਬੀਬੀ ਰਵਿੰਦਰ ਕੌਰ, ਬੀਬੀ ਚਰਨਜੀਤ ਕੌਰ ਬੱਬੂ ਭੈਣਜੀ, ਬੀਬੀ ਦਵਿੰਦਰ ਕÏਰ, ਕਰਮਜੀਤ ਕÏਰ, ਬੀਬੀ ਜਸਪਾਲ ਕੌਰ ਮਰੀਜ਼ਾ, ਬੀਬੀ ਕੁਲਜੀਤ ਕÏਰ, ਬੀਬੀ ਪਰਮਿੰਦਰ ਕੌਰ ਵਿਸ਼ੇਸ਼ ਤÏਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਨਗਰ ਕੀਰਤਨ 'ਚ ਗੋਲੀ ਚਲਾਉਣ ਦੇ ਮਾਮਲੇ ਵਿਚ ਨਾਮਜ਼ਦ ਦੋਸ਼ੀ ਨੂੰ ਪਨਾਹ ਦੇਣ ਦੇ ਦੋਸ਼ ਤਹਿਤ ਪਤਨੀ ਅਤੇ ਪੁੱਤਰ ਸਮੇਤ ਤਿ... ਅਗਲੀ ਖ਼ਬਰ ਸ਼ਾਸਤਰੀ ਨਗਰ ਦੇ ਬੀ ਬਲਾਕ 'ਚ ਦੁਕਾਨਦਾਰਾਂ ਵਲੋਂ ਨਿਗਮ ਨੂੰ ਸਿੱਧੀ ਚੁਣੌਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।