19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਨਗਰ ਕੀਰਤਨ 'ਚ ਗੋਲੀ ਚਲਾਉਣ ਦੇ ਮਾਮਲੇ ਵਿਚ ਨਾਮਜ਼ਦ ਦੋਸ਼ੀ ਨੂੰ ਪਨਾਹ ਦੇਣ ਦੇ ਦੋਸ਼ ਤਹਿਤ ਪਤਨੀ ਅਤੇ ਪੁੱਤਰ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 20-11-2025
ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਕੀਰਤਨ ਵਿਚ ਗੋਲੀ ਚਲਾਉਣ ਦੇ ਮਾਮਲੇ ਵਿਚ ਨਾਮਜ਼ਦ ਦੋਸ਼ੀ ਨੂੰ ਪਨਾਹ ਦੇਣ ਦੇ ਦੋਸ਼ ਤਹਿਤ ਪੁਲਿਸ ਨੇ ਉਸ ਦੀ ਪਤਨੀ ਅਤੇ ਪੁੱਤਰ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਇਸ ਵਾਰਦਾਤ ਵਿਚ ਇਕ 12 ਸਾਲ ਦਾ ਬੱਚਾ ਭਾਰਤ ਗੰਭੀਰ ਜ਼ਖਮੀ ਹੋ ਗਿਆ ਸੀ | ਜਾਣਕਾਰੀ ਅਨੁਸਾਰ ਘਟਨਾ 2 ਨਵੰਬਰ ਦੀ ਹੈ, ਜਦੋਂ ਕਿ ਸੁਖਪਾਲ ਸਿੰਘ ਨਾਮੀ ਵਿਅਕਤੀ ਵਲੋਂ ਡਾਬਾ ਸੜਕ 'ਤੇ ਨਗਰ ਕੀਰਤਨ ਦੌਰਾਨ ਗੋਲੀ ਚਲਾ ਦਿੱਤੀ ਸੀ | ਗੋਲੀ ਕਾਰਨ ਇਕ 12 ਸਾਲ ਦਾ ਬੱਚਾ ਜ਼ਖਮੀ ਹੋ ਗਿਆ ਸੀ | ਪੁਲਿਸ ਵਲੋਂ ਉਸਦੀ ਛਾਪੇਮਾਰੀ ਕੀਤੀ ਗਈ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ | ਬਾਅਦ ਵਿਚ ਹੁਣ ਪੁਲਿਸ ਨੂੰ ਪਤਾ ਲੱਗਿਆ ਕਿ ਨਾਮਜ਼ਦ ਕਥਿਤ ਦੋਸ਼ੀ ਸੁਖਪਾਲ ਸਿੰਘ ਨੂੰ ਉਸਦੀ ਪਤਨੀ ਸੁਖਵਿੰਦਰ ਸਿੰਘ ਲੜਕੇ ਪ੍ਰਭਜੀਤ ਸਿੰਘ ਅਤੇ ਰਿਸ਼ਤੇਦਾਰ ਪ੍ਰਗਟ ਸਿੰਘ ਵਲੋਂ ਪਨਾਹ ਦਿੱਤੀ ਗਈ ਹੈ | ਪੁਲਿਸ ਵਲੋਂ ਹੁਣ ਇਹਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਤੇ ਭਾਲ ਕੀਤੀ ਜਾ ਰਹੀ ਹੈ, ਪਰ ਦੇਰ ਸ਼ਾਮ ਤੱਕ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ |

ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ 475 ਏਕੜ ਸਕੀਮ 'ਚ ਬਣ ਰਹੀ ਗੈਰ ਕਾਨੂੰਨੀ ਉਸਾਰੀ ਦੀ ਜਾਂਚ ਸ਼ੁਰੂ <br/> ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਫੇਸ 1 ਦੁੱਗਰੀ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਭਲਕੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।