ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ, ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਜਪ ਤਪ ਚੁਪਹਿਰਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ | ਸਮਾਗਮ ਦੌਰਾਨ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਦੇ ਜਥੇ ਅਤੇ ਸਮੂਹ ਸੰਗਤਾਂ ਨੇ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਉਪਰੰਤ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ | ਇਸ ਮੌਕੇ ਗੁਰਦੁਆਰਾ ਟਰੱਸਟ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ ਅਤੇ ਜਨਰਲ ਸਕੱਤਰ ਸੁਖਵਿੰਦਰਪਾਲ ਸਿੰਘ ਲਾਲੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਦੇ ਜੱਥੇ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਸਮਾਗਮ 'ਚ ਟਰੱਸਟ ਮੈਂਬਰ ਅਮਰਜੀਤ ਸਿੰਘ ਟਿੱਕਾ, ਨਵਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਅਮਰਪਾਲ ਸਿੰਘ ਸਰਨਾ, ਜਸਵਿੰਦਰ ਸਿੰਘ ਸੇਠੀ ਆਦਿ ਹਾਜ਼ਰ ਸਨ |