17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅੱਜ <br/>

ਅਜੀਤ ਡੈਸਕ 21-11-2025
ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅੱਜ 21 ਨਵੰਬਰ ਦਿਨ ਸ਼ੁੱਕਰਵਾਰ ਸ਼ਾਮ 6.30 ਤੋਂ ਰਾਤ 11 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਗੁ: ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਭਾਈ ਦਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਕਾਰਜ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਗਿਆਨੀ ਸੁਖਵਿੰਦਰ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸਬਜ਼ੀ ਮੰਡੀ ਵਾਲੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਰਾਹੀਂ ਸ਼ਹਾਦਤ 'ਤੇ ਰੌਸ਼ਨੀ ਪਾਉਣਗੇ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ 'ਚ ਵੱਡੀ ਗਿਣਤੀ 'ਚ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਕਰਨਾ |

ਪਿਛਲੀ ਖ਼ਬਰ ਸੜਕ ਹਾਦਸੇ ਵਿਚ ਸੇਵਾ ਮੁਕਤ ਫੌਜੀ ਦੀ ਮੌਤ ਅਗਲੀ ਖ਼ਬਰ ਅਰਬਨ ਕਮਿਊਨਿਟੀ ਹੈਲਥ ਸੈਂਟਰ ਜਵੱਦੀ ਵਿਖੇ ਵਿਸ਼ਵ ਰੇਡੀਓਲੌਜੀ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।