ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫੁੱਲਾਂਵਾਲ ਨੇੜੇ ਹੋਏ ਸੜਕ ਹਾਦਸੇ ਵਿਚ ਸੇਵਾ ਮੁਕਤ ਫੌਜੀ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਹਾਕਮ ਸਿੰਘ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 73 ਸਾਲ ਦੀ ਕਰੀਬ ਸੀ | ਹਾਕਮ ਸਿੰਘ ਆਪਣੀ ਐਕਟੀਵਾ 'ਤੇ ਫੁੱਲਾਂਵਾਲ ਨੇੜੇ ਜਾ ਰਿਹਾ ਸੀ ਤਾਂ ਇਕ ਤੇਜ਼ ਰਫ਼ਤਾਰ ਦੀ ਕਾਰ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ | ਗੰਭੀਰ ਹਾਲਾਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ | ਪੁਲਿਸ ਵਲੋਂ ਇਸ ਮਾਮਲੇ ਵਿਚ ਹਾਕਮ ਸਿੰਘ ਦੇ ਪੁੱਤਰ ਮਨਪ੍ਰੀਤ ਸਿੰਘ ਸਨੀ ਦੀ ਸ਼ਿਕਾਇਤ 'ਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਜਾਂਚ ਕੀਤੀ ਜਾ ਰਹੀ ਹੈ |