ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰੂ ਗਿਆਨ ਵਿਹਾਰ ਵਿਚ ਜਿੰਮ ਸਪਲੀਮੈਂਟ ਵੇਚਣ ਵਾਲੇ ਦੁਕਾਨਦਾਰ 'ਤੇ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਵਲੋਂ ਹਮਲਾ ਕਰ ਦਿੱਤਾ, ਜਿਸ ਦੇ ਸਿੱਟੇ ਵਜੋਂ ਉਹ ਗੰਭੀਰ ਜ਼ਖਮੀ ਹੋ ਗਿਆ | ਪੁਲਿਸ ਵਲੋਂ ਇਸ ਸਬੰਧੀ ਚਨਪ੍ਰੀਤ ਸਿੰਘ ਪੁੱਤਰ ਉਜਾਗਰ ਸਿੰਘ ਵਾਸੀ ਅਰਬਨ ਸਟੇਟ ਦੱੁਗਰੀ ਦੀ ਸ਼ਿਕਾਇਤ 'ਤੇ ਈਸ਼ਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ ਅਤੇ ਉਸ ਦੇ ਭਰਾ ਸਮੇਤ ਤਿੰਨ ਹੋਰ ਨਿਹੰਗ ਸਿੰਘਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਕਤ ਕਥਿਤ ਦੋਸ਼ੀਆਂ ਨੇ ਉਸ ਦੀ ਦੁਕਾਨ 'ਤੇ ਹਮਲਾ ਕਰਕੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ | ਲੜਾਈ ਦਾ ਕਾਰਨ ਨਿੱਜੀ ਰਜਿਸ਼ ਦੱਸਿਆ ਜਾਂਦਾ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |