17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ <br/>

ਅਜੀਤ ਡੈਸਕ 21-11-2025
ਲੁਧਿਆਣਾ, 20 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ, ਸਲੇਮ ਟਾਬਰੀ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ ਗਿਆ | ਇਸ ਮੌਕੇ ਰੀਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਦੇ ਨਾਲ ਦਲਜੀਤ ਸਿੰਘ ਵੀ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਖੇਡ ਦਿਵਸ ਦੀ ਰਸਮੀ ਸ਼ੁਰੂਆਤ ਸਕੂਲ ਦੇ ਡਾਇਰੈਕਟਰ ਡਾ. ਰਣਜੀਤ ਸਿੰਘ ਨੇ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਆ | ਸਕੂਲ ਦੇ ਪਿ੍ੰਸੀਪਲ ਪ੍ਰਦੀਪ ਕੌਰ ਨੇ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੀ ਵਿਦਿਆਰਥੀਆਂ ਦੇ ਜੀਵਨ ਦਾ ਅਨਿੱਖੜਵਾਂ ਅੰਗ ਹਨ | ਇਸ ਲਈ ਵਿਦਿਆਰਥੀਆਂ ਨੂੰ ਸਰੀਰਕ ਤੇ ਮਾਨਸਿਕ ਵਿਕਾਸ ਲਈ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ | ਅੰਤ ਵਿਚ ਮੁੱਖ ਮਹਿਮਾਨ ਰੀਮਾ, ਡਾਇਰੈਕਟਰ ਡਾ. ਰਣਜੀਤ ਸਿੰਘ, ਪਿ੍ੰਸੀਪਲ ਪ੍ਰਦੀਪ ਕੌਰ, ਦਲਜੀਤ ਸਿੰਘ, ਨਿਸ਼ਾ ਗਾਬਾ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਪੀ.ਏ.ਸੀ. ਨੇ ਸ਼ਿਵਾਲਿਕ ਪੱਟੀ 'ਚ 'ਘੱਟ ਪ੍ਰਭਾਵ ਵਾਲੇ ਘਰਾਂ' ਬਾਰੇ ਨੀਤੀ ਲਾਗੂ ਕਰਨ ਵਿਰੁੱਧ ਦਿੱਤੀ ਚੇਤਾਵਨੀ <br/> ਅਗਲੀ ਖ਼ਬਰ ਪੀ.ਏ.ਯੂ. ਦਾ ਸਾਲਾਨਾ ਗੁਲਦਾਊਦੀ ਸ਼ੋਅ 2-3 ਦਸੰਬਰ ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।