ਲੁਧਿਆਣਾ, 20 ਨਵੰਬਰ (ਭੁਪਿੰਦਰ ਸਿੰਘ ਬੈਂਸ)-ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ, ਮਾਡਲ ਟਾਊਨ ਵਿਖੇ 10ਵੀਂ ਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਮਾਂ ਪ੍ਰਬੰਧਨ ਤੇ ਤਣਾਅ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਇੰਜੀਨੀਅਰ ਤੇਜਪ੍ਰੀਤ ਸਿੰਘ ਵਿਸ਼ੇਸ਼ ਬੁਲਾਰੇ ਵਜੋਂ ਸ਼ਾਮਿਲ ਹੋਏ, ਜਿਨ੍ਹਾਂ ਨੇ ਵਿਦਿਆਰਥੀਆਂ ਨੰੂ ਜੀਵਨ ਵਿਚ ਸਮੇਂ ਦੇ ਮਹੱਤਵ ਤੇ ਤਣਾਅ ਨੰੂ ਦੂਰ ਕਰਨ ਦੇ ਤਰੀਕਿਆਂ ਤੋਂ ਜਾਣੂ ਕਰਵਾਇਆ | ਇਸ ਮੌਕੇ ਸਕੂਲ ਪਿੰ੍ਰਸੀਪਲ ਗੁਰਮੰਤ ਕੌਰ ਗਿੱਲ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |