ਲੁਧਿਆਣਾ, 20 ਨਵੰਬਰ (ਜਸਵਿੰਦਰ ਸਿੰਘ)-ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਦੀ ਬੱਡੀ ਸੈੱਲ ਵਲੋਂ ਰਾਸ਼ਟਰੀ ਮੁਹਿੰਮ ''ਨਸ਼ਾ ਮੁਕਤ ਭਾਰਤ'' ਦੇ ਤਹਿਤ ਇਕ ਓਰੀਅਾਟੇਸ਼ਨ ਸੈਸ਼ਨ ਅਤੇ ਸ਼ਪਥ ਸਮਾਰੋਹ ਦਾ ਪ੍ਰਬੰਧ ਕੀਤਾ ਗਿਆ | ਇਸ ਕਾਰਜਕ੍ਰਮ ਦਾ ਮੁੱਖ ਉਦੇਸ਼ ਨਸ਼ੇ ਦੇ ਖ਼ਤਰਨਾਕ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਸਮਾਜ ਦੀ ਨਿਰਮਾਣ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕਰਨਾ ਸੀ | ਇਹ ਪ੍ਰੋਗਰਾਮ ਕਾਲਜ ਦੀ ਆਫਸਿਏਟਿੰਗ ਪਿ੍ੰਸੀਪਲ ਡਾ. ਤਿ੍ਪਤਾ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ, ਜਿਨ੍ਹਾਂ ਨੇ ਸਮਾਜ ਵਿਚੋਂ ਨਸ਼ੇ ਦੀ ਲਤ ਨੂੰ ਖਤਮ ਕਰਨ ਲਈ ਨੌਜਵਾਨਾਂ ਦੀ ਭੂਮਿਕਾ ਦੇ ਮਹੱਤਵ ਉੱਤੇ ਜ਼ੋਰ ਦਿੱਤਾ | ਓਰੀਅਾਟੇਸ਼ਨ ਸੈਸ਼ਨ ਡਾ. ਸੁਖਵਿੰਦਰ ਸਿੰਘ ਚੀਮਾ ਵਲੋਂ ਸੰਚਾਲਿਤ ਕੀਤਾ ਗਿਆ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਦੇ ਲਕਸ਼ਾਂ ਬਾਰੇ ਸੰਬੋਧਿਤ ਕੀਤਾ | ਓਰੀਅਾਟੇਸ਼ਨ ਤੋਂ ਬਾਅਦ ਸ਼ਪਥ ਸਮਾਰੋਹ ਹੋਇਆ, ਜਿਸ ਵਿਚ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਨਸ਼ਾ ਮੁਕਤ ਭਾਰਤ ਦੇ ਮਿਸ਼ਨ ਵਿਚ ਯੋਗਦਾਨ ਪਾਉਣ ਦੀ ਗੰਭੀਰ ਸ਼ਪਥ ਲਈ |