17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸੰਤ ਬਾਬਾ ਜਸਵੰਤ ਸਿੰਘ ਨੇ 'ਕਿਰਤ ਕਰੋ-ਨਾਮ ਜਪੋ ਤੇ ਵੰਡ ਛਕੋ' ਦੇ ਸੰਦੇਸ਼ ਦਾ ਪ੍ਰਸਾਰ ਪੂਰੀ ਦੁਨੀਆ ਵਿਚ ਕੀਤਾ-ਬਾਬਾ ਅਨਹਦਰਾਜ ਸਿੰਘ <br/>

ਅਜੀਤ ਡੈਸਕ 21-11-2025
ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ) ਗੁਰਦੂਆਰਾ ਨਾਨਕਸਰ ਸਾਹਿਬ, ਸਮਰਾਲਾ ਚੌਂਕ ਵਿਖੇ ਚੱਲ ਰਹੇ ਸਲਾਨਾ ਗੁਰਮਤਿ ਸਮਾਗਮ ਦੇ ਤੀਸਰੇ ਦਿਨ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਗੁਰਬਾਣੀ ਕੀਰਤਨ ਅਤੇ ਸੰਤ ਸਮਾਗਮ ਵਿਚ ਦੇਸ਼, ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਪੁੱਜੀਆਂ | ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਬਾਬਾ ਅਨਹਦਰਾਜ ਸਿੰਘ ਜੀ ਨੇ ਕਿਹਾ ਕਿ ਸੱਚ ਦੀ ਮੂਰਤ ਅਤੇ ਪਰਉਪਕਾਰੀ ਸੰਤ ਬਾਬਾ ਜਸਵੰਤ ਸਿੰਘ ਜੀ ਨੇ ਗੁਰੂ ਨਾਨਕ ਸਾਹਿਬ ਜੀ ਦੀ ਸਰਬੱਤ ਦੇ ਭਲੇ ਦੀ ਜੀਵਨ ਜਾਚਨਾ ਨੂੰ ਬਚਪਨ ਤੋਂ ਅੰਤਿਮ ਸਮੇਂ ਤੱਕ ਸਿਰਫ ਧਾਰਨ ਹੀ ਨਹੀਂ ਕੀਤਾ ਸਗੋਂ ਸਮੁੱਚਾ ਜੀਵਨ ਉਸ ਤੇ ਚੱਲ ਕੇ ਸਿੱਖੀ ਦਾ ਪ੍ਰਸਾਰ ਦੇਸ਼ ਤੇ ਵਿਦੇਸ਼ 'ਚ ਕਰਨ ਵਿੱਚ ਅਹਿਮ ਯੋਗਦਾਨ ਪਾਇਆ | ਬਾਬਾ ਜੀ ਨੇ ਕਿਰਤ ਕਰੋ-ਨਾਮ ਜੱਪੋ ਤੇ ਵੰਡ ਛਕੋ ਦਾ ਸੰਦੇਸ਼ ਦਿੰਦਿਆਂ ਸੰਗਤਾਂ ਨੂੰ ਪੂਰੀ ਦਿ੍ੜਤਾ ਨਾਲ ਇਸ ਉਪਰ ਪਹਿਰਾ ਦੇਣ ਲਈ ਪ੍ਰੇਰਿਆ | ਗੁਰਬਾਣੀ ਕੀਰਤਨ ਅਤੇ ਸੰਤ ਸਮਾਗਮ 'ਚ ਸੰਤ ਬਾਬਾ ਕਾਹਨ ਸਿੰਘ ਸੇਵਾਪੰਥੀ ਗੋਨਿਆਣਾ ਮੰਡੀ ਬਠਿੰਡਾ, ਸੰਤ ਬਾਬਾ ਅਮੀਰ ਸਿੰਘ ਜਵੱਦੀ ਟਕਸਾਲ, ਲੁਧਿ:, ਸੰਤ ਬਾਬਾ ਜੋਗਾ ਸਿੰਘ ਹੁਸ਼ਿਆਰਪੁਰ, ਸੰਤ ਬਾਬਾ ਰਣਜੀਤ ਸਿੰਘ ਡੇਰਾ ਨਿਰਮਲ ਸੰਤਪੁਰਾ ਜਲੰਧਰ, ਸੰਤ ਬਾਬਾ ਸੰਤੋਖ ਸਿੰਘ ਦਮਦਮੀ ਟਕਸਾਲ ਪਟਿਆਲਾ, ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਬਿੱਧੀ ਚੰਦ ਵਾਲੇ, ਸੰਤ ਬਾਬਾ ਬੁੱਧ ਸਿੰਘ ਨਿੱਕੇ ਘੁੰਮਣ ਵਾਲੇ, ਸੰਤ ਬਾਬਾ ਗੁਰਵਿੰਦਰ ਸਿੰਘ ਮਾਂਡੀ ਸਾਹਿਬ ਹਰਿਆਣਾ, ਸੰਤ ਬਾਬਾ ਸੁੱਖਾ ਸਿੰਘ ਪਟਿਆਲਾ, ਸੰਤ ਬਾਬਾ ਜਗਜੀਤ ਸਿੰਘ ਗੁਰਦਾਸਪੁਰ, ਜੱਥੇਦਾਰ ਰਘਬੀਰ ਸਿੰਘ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸੰਤ ਬਾਬਾ ਗੁਰਜੀਤ ਸਿੰਘ ਕੈਲੇ, ਸੰਤ ਬਾਬਾ ਮਸਕੀਨ ਸਿੰਘ ਗੋਨਿਆਣਾ ਮੰਡੀ ਬਠਿੰਡਾ, ਸੰਤ ਬਾਬਾ ਰਣਜੀਤ ਸਿੰਘ ਗੋਨਿਆਣਾ ਮੰਡੀ, ਸੰਤ ਬਾਬਾ ਹਰਨੇਕ ਸਿੰਘ ਰਾਮਪੁਰਾ ਲੁਧਿ:, ਸੰਤ ਸਵਾਮੀ ਸਾਵਨ ਦਾਸ ਬਰਨਾਲਾ, ਸੰਤ ਬਾਬਾ ਤਲਵਿੰਦਰ ਸਿੰਘ ਭੋਗਪੁਰ, ਸੰਤ ਬਾਬਾ ਉਂਕਾਰ ਸਿੰਘ ਲੁਧਿ:, ਗਿਆਨੀ ਹਰਦੀਪ ਸਿੰਘ (ਮਹਾਂਮੰਡਲੇਸ਼ਵਰ ਸੁਆਮੀ ਸਾਂਤਾ ਨੰਦ ਜੀ ਵੱਲੋਂ), ਸੰਤ ਬਾਬਾ ਧੰਨਾ ਸਿੰਘ ਨਾਨਕਸਰ ਬੜੂੰਦੀ, ਸੰਤ ਬਾਬਾ ਅਮਰੀਕ ਸਿੰਘ ਪੰਜ ਭੈਣੀਆਂ, ਸੰਤ ਬਾਬਾ ਮਹਿੰਦਰ ਸਿੰਘ, ਸੰਤ ਬਾਬਾ ਸੁਖਜੀਤ ਸਿੰਘ, ਗਿਆਨੀ ਗੁਰਵਿੰਦਰ ਸਿੰਘ ਮਹਿਤਾ ਟਕਸਾਲ ਵਾਲੇ, ਗਿਆਨੀ ਹਰਪ੍ਰੀਤ ਸਿੰਘ (ਵੱਲੋਂ ਸੰਤ ਬਾਬਾ ਬਲਦੇਵ ਸਿੰਘ ਜੋਗੇਵਾਲ), ਗਿਆਨੀ ਪਿ੍ਤਪਾਲ ਸਿੰਘ ਹੈਡਗ੍ਰੰਥੀ ਗੁ: ਦੂਖ ਨਿਵਾਰਨ ਸਾਹਿਬ, ਸੰਤ ਬਾਬਾ ਦਵਿੰਦਰ ਸਿੰਘ ਤਰਨਤਾਰਨ, ਸੰਤ ਬਾਬਾ ਸਰਬਜੀਤ ਸਿੰਘ, ਸੰਤ ਬਾਬਾ ਅਮਰਜੀਤ ਸਿੰਘ ਹਰਖੋਵਾਲ, ਸੰਤ ਬਾਬਾ ਮਨਪ੍ਰੀਤਪਾਲ ਸਿੰਘ ਹੋਸ਼ਿਆਰਪੁਰ, ਸੰਤ ਬਾਬਾ ਸੁਰਜੀਤ ਸਿੰਘ ਮਹਿਰੋ ਵਾਲੇ, ਸੰਤ ਬਾਬਾ ਸਰਬਜੋਤ ਸਿੰਘ ਡਾਂਗੋ ਵਾਲੇ, ਸੰਤ ਬਾਬਾ ਜਸਵਿੰਦਰ ਸਿੰਘ ਨਾਨਕਸਰ ਠਾਠ ਖੰਜਰਵਾਲ, ਸੰਤ ਬਾਬਾ ਜੋਗਿੰਦਰ ਸਿੰਘ ਬੁੱਢਾ ਦਲ ਦੇ ਸੇਵਾਦਾਰ ਬਾਬਾ ਮਹਿੰਦਰ ਸਿੰਘ, ਮਾਤਾ ਵਿਪਨਪ੍ਰੀਤ ਕੌਰ, ਸੰਤ ਬਾਬਾ ਵਰਿੰਦਰ ਸਿੰਘ ਸੇਵਾ ਪੰਥੀ ਮਾਛੀਵਾੜਾ, ਸੰਤ ਬਾਬਾ ਜਰਨੈਲ ਸਿੰਘ ਕਿਲ੍ਹਾ ਆਨੰਦਗ੍ਹੜ, ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਜੀ ਤਖਤ ਸੀ ੍ਰ ਕੇਸਗੜ੍ਹ ਸਾਹਿਬ, ਗਿਆਨੀ ਅਤਰ ਸਿੰਘ ਜੋਤੀ ਸਰੂਪ ਸ੍ਰੀ ਫਤਿਹਗੜ੍ਹ ਸਾਹਿਬ, ਸੰਤ ਬਾਬਾ ਪ੍ਰੀਤਮ ਸਿੰਘ ਰਾਜਪੁਰਾ, ਸੰਤ ਬਾਬਾ ਤੇਜਾ ਸਿੰਘ ਐਮ.ਏ. ਖੁੱਡਾ ਕੁਰਾਲਾ, ਸੰਤ ਬਾਬਾ ਮਹਿੰਦਰ ਸਿੰਘ ਰਾੜਾ ਸਾਹਿਬ ਬੇਗੋਵਾਲ ਦਾ ਜੱਥਾ, ਸੰਤ ਬਾਬਾ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ, ਸੰਤ ਬਾਬਾ ਬਲਦੇਵ ਸਿੰਘ ਰਾੜਾ ਸਾਹਿਬ, ਸੰਤ ਬਾਬਾ ਮਨਮੋਹਣ ਸਿੰਘ ਬਾਰਨ ਪਟਿਆਲਾ, ਭਾਈ ਦਵਿੰਦਰ ਸਿੰਘ ਸੋਢੀ, ਭਾਈ ਜਸਬੀਰ ਸਿੰਘ ਡੇਰਾ ਮਹਿਮੇਸ਼ਾਹ ਲੋਪੋ ਆਦਿ ਪ੍ਰਸਿੱਧ ਸਿੱਖ ਵਿਦਵਾਨ ਹਾਜ਼ਰ ਹੋਏ | ਸਮਾਗਮ 'ਚ ਗੁਰਪ੍ਰਤਾਪ ਸਿੰਘ ਸਾਹੀ ਸਾਬਕਾ ਮੁੱਖ ਸਕੱਤਰ ਪੰਜਾਬ ਸਰਕਾਰ, ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ ਮਾਣਯੋਗ ਤਲਵੰਤ ਸਿੰਘ, ਸ਼ਰਨਜੀਤ ਸਿੰਘ ਢਿੱਲੋਂ ਸਾਬਕਾ ਮੰਤਰੀ, ਬੀਬੀ ਨਿਧੀ ਗੁਪਤਾ ਆਮ ਆਦਮੀ ਪਾਰਟੀ ਆਦਿ ਪ੍ਰਮੁੱਖ ਸ਼ਖਸੀਅਤਾਂ ਨੇ ਵੀ ਹਾਜ਼ਰੀ ਭਰੀ | ਇਸ ਮੌਕੇ ਭਗਵਾਨ ਸਿੰਘ ਜੌਹਲ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ | ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਅਨਹਦਰਾਜ ਸਿੰਘ ਨੇ ਦੱਸਿਆ ਕਿ 21 ਨਵੰਬਰ ਦਿਨ ਸ਼ੁੱਕਰਵਾਰ ਸ਼ਾਮ 4 ਵਜੇ ਤੋਂ ਸ਼ਨੀਵਾਰ ਸਵੇਰ ਤੱਕ ਅਯੋਜਿਤ ਹੋਣ ਵਾਲੇ ਅਲੌਕਿਕ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਵਿਚ ਪੰਥ ਪ੍ਰਸਿੱਧ ਰਾਗੀ ਜੱਥੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ |

ਪਿਛਲੀ ਖ਼ਬਰ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਇਕ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਮਾਲਵਾ ਸੈਂਟਰਲ ਕਾਲਜ ਵਿਖੇ ਚਲਾਇਆ ਨਸ਼ਾ ਮੁਕਤ ਭਾਰਤ ਅਭਿਆਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।