16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਪੀ.ਏ.ਯੂ. ਦੇ ਕੀਟ ਵਿਗਿਆਨੀ ਨੂੰ ਮਿਆਰਾਂ ਬਾਰੇ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ <br/>

ਅਜੀਤ ਡੈਸਕ 21-11-2025
ਲੁਧਿਆਣਾ, 20 ਨਵੰਬਰ (ਜਸਵਿੰਦਰ ਸਿੰਘ)-ਪੀ.ਏ.ਯੂ. ਵਿਖੇ ਪ੍ਰਮੁੱਖ ਕੀਟ ਵਿਗਿਆਨੀ ਵਜੋਂ ਕਾਰਜ ਕਰ ਰਹੇ ਕੀਟ ਵਿਗਿਆਨ ਵਿਭਾਗ ਦੇ ਮਾਹਿਰ ਡਾ. ਜਸਪਾਲ ਸਿੰਘ ਨੂੰ ਐਫ.ਏ.ਡੀ. ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਇਹ ਕਮੇਟੀ ਭੋਜਨ ਅਤੇ ਖੇਤੀਬਾੜੀ ਵਿਭਾਗ ਵਲੋਂ ਸ਼ਹਿਦ ਮੱਖੀ ਪਾਲਨ ਸੰਬੰਧੀ ਉਦਯੋਗਾਂ ਦੀ ਵਿਭਾਗੀ ਕਮੇਟੀ ਤਿੰਨ ਸਾਲ ਲਈ ਨਿਯੁਕਤ ਕੀਤੀ ਜਾਂਦੀ ਹੈ | ਡਾ. ਜਸਪਾਲ ਸਿੰਘ ਸ਼ਹਿਦ ਮੱਖੀ ਪਾਲਨ ਨਾਲ ਸੰਬੰਧਿਤ ਉਤਪਾਦਾਂ, ਔਜ਼ਾਰਾਂ, ਤਰੀਕੇ ਅਤੇ ਚੰਗੇ ਖੇਤੀਬਾੜੀ ਤਰੀਕਿਆਂ ਦੇ ਮਿਆਰ ਕਾਇਮ ਕਰਨ ਵਾਲੀ ਕਮੇਟੀ ਦੇ ਮੁਖੀ ਹੋਣਗੇ | ਧਿਆਨਯੋਗ ਗੱਲ ਇਹ ਹੈ ਕਿ ਡਾ. ਜਸਪਾਲ ਸਿੰਘ ਪਿਛਲੇ 27 ਸਾਲ ਤੋਂ ਇਸ ਖੇਤਰ ਦੀ ਖੋਜ ਅਧਿਆਪਨ ਅਤੇ ਪਸਾਰ ਨਾਲ ਲਗਾਤਾਰ ਜੁੜੇ ਹੋਏ ਹਨ | ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਅਤੇ ਕੀਟ ਵਿਗਿਆਨ ਵਿਭਾਗ ਦੇ ਮੁਖੀ ਡਾ. ਮਨਮੀਤ ਬਰਾੜ ਨੇ ਇਸ ਪ੍ਰਾਪਤੀ ਲਈ ਡਾ. ਜਸਪਾਲ ਸਿੰਘ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ <br/> ਅਗਲੀ ਖ਼ਬਰ ਸੈਕਰਡ ਸੋਲ ਕਾਨਵੈਂਟ ਸਕੂਲ ਨੇ ਸਾਲਾਨਾ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।