16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ <br/>

ਅਜੀਤ ਡੈਸਕ 21-11-2025
ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਦੇ ਮਾਮਲੇ ਵਿਚ ਪੁਲਿਸ ਨੇ ਨਵਜੋਤ ਸਿੰਘ ਉਰਫ਼ ਬੱਬਲੂ ਵਾਸੀ ਬਸੰਤ ਵਿਹਾਰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 35 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੂੰ ਬਹਾਦਰਕੇ ਰੋਡ ਤੋਂ ਉਸ ਵੇਲੇ ਕਾਬੂ ਕੀਤਾ, ਜਦੋਂ ਕਿ ਉਹ ਹੈਰੋਇਨ ਦੀ ਸਪਲਾਈ ਦੇਣ ਲਈ ਜਾ ਰਿਹਾ ਸੀ | ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਦੂਜੇ ਮਾਮਲੇ ਵਿਚ ਪੁਲਿਸ ਨੇ ਸੁਨੀਲ ਉਰਫ਼ ਸ਼ੈਲੀ ਵਾਸੀ ਘਾਟੀ ਮੁਹੱਲਾ ਅਤੇ ਸੁਦੇਸ਼ ਕੁਮਾਰ ਵਾਸੀ ਘੰਟੀ ਮੁਹੱਲਾ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 48 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਨੇ ਉਸ ਨੂੰ ਬਾਲ ਸਿੰਘ ਨਗਰ ਤੋਂ ਉਸ ਵੇਲੇ ਕਾਬੂ ਕੀਤਾ, ਜਦੋਂ ਕਿ ਇਹ ਦੋਵੇਂ ਸ਼ਰਾਬ ਦੀ ਸਪਲਾਈ ਦੇਣ ਲਈ ਜਾ ਰਹੇ ਸਨ | ਇਹਨਾਂ ਖ਼ਿਲਾਫ਼ ਵੀ ਪੁਲਿਸ ਨੇ ਕੇਸ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀ ਵੱਖ-ਵੱਖ ਇਲਾਕਿਆਂ ਵਿਚ ਨਾਜਾਇਜ਼ ਸ਼ਰਾਬ ਸਪਲਾਈ ਕਰਨ ਦਾ ਧੰਦਾ ਕਰਦੇ ਸਨ | ਤੀਜੇ ਮਾਮਲੇ ਵਿਚ ਪੁਲਿਸ ਨੇ ਹਰੀਸ਼ ਕੁਮਾਰ ਵਾਸੀ ਸ਼ੇਰਪੁਰ ਰੋਡ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਵੀ ਪੰਜ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਥਾਣਾ ਮੋਤੀ ਨਗਰ ਦੀ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ | ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਮਨੀਸ਼ ਕੁਮਾਰ ਉਰਫ਼ ਮੁਨਸ਼ੀ ਵਾਸੀ ਭਾਈ ਹਿੰਮਤ ਸਿੰਘ ਨਗਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 34 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਉਸ ਨੂੰ ਸ਼ਹੀਦ ਭਗਤ ਸਿੰਘ ਨਗਰ ਧਾਂਦਰਾ ਰੋਡ ਤੋਂ ਕਾਬੂ ਕੀਤਾ ਹੈ¢

ਪਿਛਲੀ ਖ਼ਬਰ ਇਕਾਈ ਹਸਪਤਾਲ ਵਿਖੇ ਅੰਗ ਦਾਨ ਜਾਗਰੂਕਤਾ ਸਮਾਗਮ <br/> ਅਗਲੀ ਖ਼ਬਰ ਪੀ.ਏ.ਯੂ. ਦੇ ਕੀਟ ਵਿਗਿਆਨੀ ਨੂੰ ਮਿਆਰਾਂ ਬਾਰੇ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।