ਲੁਧਿਆਣਾ, 20 ਨਵੰਬਰ (ਜਸਵਿੰਦਰ ਸਿੰਘ)-ਸੰਦੀਪ ਐਨ ਮਹਾਤਮੇ, ਨਿੱਜੀ ਸਕੱਤਰ, ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰੀ ਨੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਦÏਰਾ ਕੀਤਾ ¢ ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ ਨੇ ਯੂਨੀਵਰਸਿਟੀ ਦੇ ਅਧਿਆਪਨ, ਖੋਜ ਅਤੇ ਵਿਸਥਾਰ ਪਹਿਲਕਦਮੀਆਂ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਇਆ | ਮਹਾਤਮੇ ਨੂੰ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਅਤੇ ਫਾਰਮਾਂ ਦਾ ਦੌਰਾ ਕਰਵਾਇਆ ਗਿਆ ਜਿਨ੍ਹਾਂ ਵਿਚ ਮੱਛੀ ਪਾਲਣ ਫਾਰਮ, ਡੇਅਰੀ ਫਾਰਮ, ਭਰੂਣ ਤਬਾਦਲਾ ਤਕਨਾਲੋਜੀ ਲੈਬ ਅਤੇ ਉੱਨਤ ਪ੍ਰਯੋਗਸ਼ਾਲਾਵਾਂ ਸ਼ਾਮਲ ਸਨ¢ ਮਹਾਤਮੇ ਨੇ ਮਲਟੀ-ਸਪੈਸ਼ਲਿਟੀ ਵੈਟਰਨਰੀ ਹਸਪਤਾਲ ਵਿਚ ਕੀਤੀਆਂ ਜਾ ਰਹੀਆਂ ਇਲਾਜ ਸਹੂਲਤਾਂ ਦੀ ਸ਼ਲਾਘਾ ਕੀਤੀ, ਜਿੱਥੇ ਉਨ੍ਹਾਂ ਨੇ ਵੈਟਰਨਰੀ ਨਿਰੀਖਣ ਅਤੇ ਇਲਾਜ ਸੇਵਾਵਾਂ ਦੀ ਗੁਣਵੱਤਾ ਨੂੰ ਸਰਾਹਿਆ | ਉਨ੍ਹਾਂ ਨੇ ਕਿਸਾਨ ਭਲਾਈ ਪ੍ਰਤੀ ਯੂਨੀਵਰਸਿਟੀ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਕਿਸਾਨਾਂ ਦੀਆਂ ਬਰੰੂਹਾਂ ਤਕ ਐਮਰਜੈਂਸੀ ਸੇਵਾਵਾਂ ਨੂੰ ਹੋਰ ਵਧਾਉਣ ਲਈ ਉਤਸ਼ਾਹਿਤ ਕੀਤਾ¢ ਡਾ. ਗਿੱਲ ਨੇ ਜ਼ੋਰ ਦੇ ਕੇ ਕਿਹਾ ਕਿ ਵਰਸਿਟੀ ਸੂਬੇ ਦੇ ਪਸ਼ੂ ਧਨ ਅਤੇ ਮੱਛੀ ਪਾਲਣ ਖੇਤਰਾਂ ਨੂੰ ਉਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ¢ ਸੰਦੀਪ ਮਹਾਤਮੇ ਨੇ ਪਸ਼ੂ ਧਨ ਵਿਕਾਸ, ਕਿਸਾਨਾਂ ਦੀ ਭਲਾਈ ਅਤੇ ਵਾਤਾਵਰਣ ਸਥਿਰਤਾ ਨਾਲ ਸਬੰਧਿਤ ਪਹਿਲਕਦਮੀਆਂ ਲਈ ਨਿਰੰਤਰ ਸਹਿਯੋਗ ਦਾ ਭਰੋਸਾ ਦਿੱਤਾ ¢