ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੀਤੀ ਰਾਤ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸੁਖਪ੍ਰੀਤ ਸਿੰਘ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਅਤੇ ਕਿਹਾ ਕਿ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਨੇ ਜਿੱਥੇ ਧਰਮ ਦੀ ਰੱਖਿਆ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ ਉੱਥੇ ਸਾਨੂੰ ਨਿਰਭਉ ਤੇ ਨਿਰਵੈਰਤਾ ਦਾ ਉਪਦੇਸ਼ ਵੀ ਦਿੱਤਾ | ਇਸ ਮੌਕੇ ਸੁਸਾਇਟੀ ਦੇ ਮੈਬਰਾਂ ਨੇ ਸਾਂਝੇ ਤੌਰ 'ਤੇ ਭਾਈ ਸੁਖਪ੍ਰੀਤ ਸਿੰਘ ਅੰਮਿ੍ਤਸਰ ਵਾਲਿਆਂ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ | ਸਮਾਗਮ 'ਚ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਡੰਗ, ਭੁਪਿੰਦਰ ਸਿੰਘ ਜੁਨੇਜਾ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਬਲਬੀਰ ਸਿੰਘ ਭਾਟੀਆ, ਤਜਿੰਦਰਪਾਲ ਸਿੰਘ, ਹਰਪਾਲ ਸਿੰਘ ਖਾਲਸਾ, ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਅਵਤਾਰ ਸਿੰਘ ਮਿੱਢਾ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਖੁਸ਼ਹਾਲ ਸਿੰਘ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਜੋਗਿੰਦਰ ਸਿੰਘ ਸਲੂਜਾ ਆਦਿ ਹਾਜ਼ਰ ਸਨ |