15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਪੀ.ਏ.ਯੂ. ਦਾ ਯੁਵਕ ਮੇਲਾ ਸੱਭਿਆਚਾਰਕ ਰੰਗ ਬਿਖੇਰਦਾ ਸਮਾਪਤ <br/>

ਅਜੀਤ ਡੈਸਕ 21-11-2025
ਲੁਧਿਆਣਾ, 20 ਨਵੰਬਰ (ਜਸਵਿੰਦਰ ਸਿੰਘ)-ਪੀ.ਏ.ਯੂ. ਵਿਚ ਬੀਤੇ ਦਿਨਾਂ ਤੋਂ ਜਾਰੀ ਯੁਵਕ ਮੇਲਾ ਅੱਜ ਅਭੁੱਲ ਯਾਦਾਂ ਸਿਰਜਦਾ ਆਪਣੇ ਸਿਖਰ 'ਤੇ ਪੁੱਜ ਗਿਆ | ਅੱਜ ਇਸ ਮੇਲੇ ਦੇ ਆਖਰੀ ਦਿਨ ਕਲਾਤਮਕ ਤੇ ਲੋਕ ਨਾਚਾਂ ਦਾ ਭਰਪੂਰ ਪ੍ਰਦਰਸ਼ਨ ਦੇਖਣ ਨੂੰ ਮਿਲਿਆ | ਗਿੱਧੇ ਤੇ ਭੰਗੜੇ ਦੀਆਂ ਪੇਸ਼ਕਾਰੀਆਂ ਨੇ ਪੂਰੇ ਕੈਂਪਸ ਨੂੰ ਲੋਕ ਰੰਗ ਵਿਚ ਰੰਗ ਦਿੱਤਾ | ਅੱਜ ਦੇ ਇਸ ਦਿਨ ਦੇ ਮੁੱਖ ਮਹਿਮਾਨ ਪੰਜਾਬ ਦੇ ਵਿੱਤ ਅਤੇ ਯੋਜਨਾਬੰਦੀ ਬਾਰੇ ਮੰਤਰੀ ਹਰਪਾਲ ਸਿੰਘ ਚੀਮਾ ਸਨ | ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਣ ਵਾਲੇ ਮਹਿਮਾਨਾਂ ਵਿਚ ਯੂਨੀਵਰਸਿਟੀ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ. ਅਸ਼ੋਕ ਕੁਮਾਰ, ਆਈ.ਸੀ.ਏ.ਆਰ. ਦੇ ਖੇਤੀ ਪਸਾਰ ਬਾਰੇ ਸਾਬਕਾ ਉਪ ਨਿਰਦੇਸ਼ਕ ਜਨਰਲ ਡਾ. ਰਾਮਚੰਦ, ਬੈਂਕ ਆਫ਼ ਬੜੌਦਾ ਦੇ ਜਨਰਲ ਮੈਨੇਜਰ ਹਰਦੀਪ ਸਿੰਘ, ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਤਿੰਦਰਪਾਲ ਸਿੰਘ, ਉੱਘੇ ਫ਼ਿਲਮ ਅਦਾਕਾਰ ਗੁਰਪ੍ਰੀਤ ਕੌਰ ਭੰਗੂ ਅਤੇ ਸ਼ਵਿੰਦਰ ਮਾਹਲ ਅਤੇ ਉੱਘੇ ਗਾਇਕ ਹਰਦੀਪ ਗਿੱਲ, ਨਗਰ ਨਿਗਮ ਦੇ ਉਪ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਤੋਂ ਇਲਾਵਾ ਆਪਣੇ ਖੇਤਰ ਦੀਆਂ ਉੱਘੀਆਂ ਹਸਤੀਆਂ ਅਤੇ ਪੀ.ਏ.ਯੂ. ਦੇ ਰਜਿਸਟਰਾਰ ਡਾ. ਰਿਸ਼ੀਪਾਲ ਸਿੰਘ ਆਈ.ਏ.ਐਸ. ਅਤੇ ਉੱਚ ਅਧਿਕਾਰੀ, ਅਧਿਆਪਕ ਅਤੇ ਵਿਦਿਆਰਥੀ ਭਾਰੀ ਸ਼ਮੂਲੀਅਤ ਦਾ ਗਵਾਹ ਬਣਨ ਲਈ ਮੌਜੂਦ ਸਨ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਸੰਬੋਧਨ ਵਿਚ ਪੀ.ਏ.ਯੂ. ਦੇ ਵਿਦਿਆਰਥੀਆਂ ਵਲੋਂ ਸਭਿਆਚਾਰਕ ਰੰਗ ਅਤੇ ਵਿਰਾਸਤ ਨੂੰ ਸੰਭਾਲ ਕੇ ਰੱਖਣ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ | ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਆਪਣੇ ਭਾਸ਼ਣ ਵਿਚ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਨੇ ਬੱਕਰੀ ਦੇ ਪਨੀਰ ਉਤਪਾਦਨ ਅਤੇ ਉਦਮਤਾ ਨੂੰ ਉਤਸ਼ਾਹਿਤ ਕਰਨ ਲਈ ਕੀਤਾ ਇਕਰਾਰਨਾਮਾ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਅਰੋੜਾ ਵਲੋਂ ਲੁਧਿਆਣਾ ਦੇ ਸਭ ਤੋਂ ਪਹਿਲੇ ਲੇਜ਼ਰ ਵਿਜ਼ਨ ਕੇਂਦਰ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।