15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਵੈਟਰਨਰੀ ਯੂਨੀਵਰਸਿਟੀ ਨੇ ਬੱਕਰੀ ਦੇ ਪਨੀਰ ਉਤਪਾਦਨ ਅਤੇ ਉਦਮਤਾ ਨੂੰ ਉਤਸ਼ਾਹਿਤ ਕਰਨ ਲਈ ਕੀਤਾ ਇਕਰਾਰਨਾਮਾ <br/>

ਅਜੀਤ ਡੈਸਕ 21-11-2025
ਲੁਧਿਆਣਾ, 20 ਨਵੰਬਰ (ਜਸਵਿੰਦਰ ਸਿੰਘ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਨੇ ਪੰਜਾਬ ਵਿਚ ਬੱਕਰੀ ਦੇ ਦੁੱਧ ਵਾਲੇ ਪਨੀਰ (ਛੇਵਰੇ) ਦੇ ਵਿਕਾਸ ਅਤੇ ਪ੍ਰਚਾਰ ਲਈ ਗ੍ਰੀਨ ਪਾਕੇਟਸ ਪ੍ਰਾ. ਲਿਮ. ਨਾਲ ਇਕ ਸਮਝÏਤਾ ਪੱਤਰ 'ਤੇ ਹਸਤਾਖ਼ਰ ਕੀਤੇ ¢ ਇਸ ਸਮਝੌਤੇ 'ਤੇ ਗ੍ਰੀਨ ਪਾਕੇਟਸ ਪ੍ਰਾ.ਲਿਮ. ਦੇ ਮੁੱਖ ਕਾਰਜਕਾਰੀ ਅਧਿਕਾਰੀ ਭੁਪਿੰਦਰ ਸਿੰਘ ਬਰਾੜ ਅਤੇ ਵੈਟਰਨਰੀ ਯੂਨੀਵਰਸਿਟੀ ਦੇ ਖੋਜ ਨਿਰਦੇਸ਼ਕ ਡਾ. ਪਰਕਾਸ਼ ਸਿੰਘ ਬਰਾੜ ਨੇ ਹਸਤਾਖ਼ਰ ਕੀਤੇ¢ ਇਸ ਇਕਰਾਰਨਾਮੇ 'ਤੇ ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ , ਡਾ. ਐਸ.ਕੇ. ਉਪਲ, ਡੀਨ, ਕਾਲਜ ਆਫ਼ ਡੇਅਰੀ ਐਂਡ ਫੂਡ ਸਾਇੰਸ ਟੈਕਨਾਲੋਜੀ, ਡਾ. ਰਵਿੰਦਰ ਸਿੰਘ ਗਰੇਵਾਲ, ਨਿਰਦੇਸ਼ਕ ਪਸਾਰ ਸਿੱਖਿਆ ਅਤੇ ਯੂਨੀਵਰਸਿਟੀ ਦੇ ਅਧਿਕਾਰੀਆਂ ਦੀ ਮÏਜੂਦਗੀ ਵਿਚ ਹਸਤਾਖ਼ਰ ਕੀਤੇ ਗਏ ¢ ਇਸ ਸਮਝÏਤੇ ਤਹਿਤ, ਯੂਨੀਵਰਸਿਟੀ ਆਪਣੇ ਕਾਲਜ ਆਫ਼ ਡੇਅਰੀ ਐਂਡ ਫੂਡ ਸਾਇੰਸ ਟੈਕਨਾਲੋਜੀ ਰਾਹੀਂ ਤਕਨੀਕੀ ਜਾਣਕਾਰੀ, ਹੱਥੀਂ ਸਿਖਲਾਈ, ਸਲਾਹ-ਮਸ਼ਵਰਾ ਅਤੇ ਇਕ ਸਾਲ ਦੀ ਇਨਕਿਊਬੇਸ਼ਨ ਸਹਾਇਤਾ ਪ੍ਰਦਾਨ ਕਰੇਗੀ ¢ ਇਸ ਸਹਿਯੋਗ ਦਾ ਉਦੇਸ਼ 'ਸ਼ੇਵਰ ਪਨੀਰ' ਬਣਾਉਣ ਨੂੰ ਉਤਸ਼ਾਹਿਤ ਕਰਨਾ, ਬੱਕਰੀ ਦੇ ਦੁੱਧ ਦੀ ਪ੍ਰਾਸੈਸਿੰਗ ਵਿਚ ਉਦਮਤਾ ਨੂੰ ਹੁਲਾਰਾ ਦੇਣਾ ਅਤੇ ਪੰਜਾਬ ਵਿਚ ਜੀਵਨ-ਯਾਪਨ ਵਿਭਿੰਨਤਾ ਲਈ ਬੱਕਰੀ ਪਾਲਕਾਂ ਨੂੰ ਗੁਣਵੱਤਾ ਭਰਪੂਰ ਉਤਪਾਦਾਂ ਦੀ ਮੰਡੀ ਦੇ ਮÏਕੇ ਪ੍ਰਦਾਨ ਕਰਨਾ ਹੈ ¢ ਭੁਪਿੰਦਰ ਸਿੰਘ ਬਰਾੜ ਨੇ ਵਰਸਿਟੀ ਦੇ ਸਹਿਯੋਗ ਅਤੇ ਤਕਨੀਕੀ ਸਹਾਇਤਾ ਦੀ ਸਰਾਹਨਾ ਕੀਤੀ¢

ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਤੇ ਅਪ੍ਰੇਸ਼ਨ ਕੈਂਪ 7 ਨੂੰ ਅਗਲੀ ਖ਼ਬਰ ਪੀ.ਏ.ਯੂ. ਦਾ ਯੁਵਕ ਮੇਲਾ ਸੱਭਿਆਚਾਰਕ ਰੰਗ ਬਿਖੇਰਦਾ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।