ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਮਰੇ ਵਿਚ 250 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਆਕਾਸ਼ ਰਾਏ ਵਾਸੀ ਅਮਰ ਨਗਰ ਵਜੋਂ ਕੀਤੀ ਗਈ ਹੈ | ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਨਸ਼ੀਲੀਆਂ ਗੋਲੀਆਂ ਸਪਲਾਈ ਕਰਦਾ ਸੀ |