14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਮੇਅਰ ਇੰਦਰਜੀਤ ਕੌਰ, ਵਿਧਾਇਕ ਗਰੇਵਾਲ ਨੇ ਕਰਮਸਰ ਕਾਲੋਨੀ 'ਚ ਸੀਵਰ ਅਤੇ ਪਾਣੀ ਸਪਲਾਈ ਲਾਈਨਾਂ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ <br/>

ਅਜੀਤ ਡੈਸਕ 21-11-2025
ਲੁਧਿਆਣਾ, 20 ਨਵੰਬਰ (ਭੁਪਿੰਦਰ ਸਿੰਘ ਬੈਂਸ)-ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਨਿਵਾਸੀਆਂ ਲਈ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਅਤੇ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਬੁੱਧਵਾਰ ਨੂੰ ਵਾਰਡ ਨੰਬਰ 13 ਦੀ ਕਰਮਸਰ ਕਲੋਨੀ ਵਿਚਸੀਵਰ ਅਤੇ ਪਾਣੀ ਸਪਲਾਈ ਲਾਈਨਾਂ ਲਗਾਉਣ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ | ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਵੇ ਅਤੇ ਕੰਮ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਕੀਤਾ ਜਾਵੇ | ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਅਤੇ ਵਿਧਾਇਕ ਗਰੇਵਾਲ ਨੇ ਕਿਹਾ ਕਿ ਵਸਨੀਕ ਲੰਬੇ ਸਮੇਂ ਤੋਂ ਇਲਾਕੇ ਵਿਚ ਸੀਵਰ ਅਤੇ ਪਾਣੀ ਸਪਲਾਈ ਲਾਈਨਾਂ ਲਗਾਉਣ ਦੀ ਮੰਗ ਕਰ ਰਹੇ ਹਨ, ਪਰ ਪਿਛਲੀਆਂ ਸਰਕਾਰਾਂ ਇਸ ਮੁੱਦੇ ਨੂੰ ਹੱਲ ਕਰਨ ਵਿੱਚ ਅਸਫਲ ਰਹੀਆਂ |

ਪਿਛਲੀ ਖ਼ਬਰ ਨਰਕ ਭਰੀ ਜ਼ਿੰਦਗੀ ਬਤੀਤ ਕਰ ਰਹੇ ਨੇ ਹਲਕਾ ਦੱਖਣੀ ਦੇ ਵਸਨੀਕ-ਈਸ਼ਵਰਜੋਤ ਚੀਮਾ ਅਗਲੀ ਖ਼ਬਰ ਕਾਂਗਰਸ ਸਰਕਾਰਾਂ ਦੇ ਕੀਤੇ ਕੰਮਾਂ ਨੇ ਭਾਰਤ ਨੂੰ ਦੁਨੀਆਂ ਦੇ ਮੋਹਰੀ ਦੇਸ਼ਾਂ ਦੀ ਕਤਾਰ ਵਿਚ ਖੜ੍ਹਾ ਕੀਤਾ-ਬਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।