14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਨਰਕ ਭਰੀ ਜ਼ਿੰਦਗੀ ਬਤੀਤ ਕਰ ਰਹੇ ਨੇ ਹਲਕਾ ਦੱਖਣੀ ਦੇ ਵਸਨੀਕ-ਈਸ਼ਵਰਜੋਤ ਚੀਮਾ

ਅਜੀਤ ਡੈਸਕ 21-11-2025
ਲੁਧਿਆਣਾ, 20 ਨਵੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਦੱਖਣੀ ਦੀ ਬਦ ਤੋਂ ਬਦਤਰ ਹਾਲਤ ਨੂੰ ਦੇਖਦੇ ਹੋਏ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਹਲਕਾ ਦੱਖਣੀ ਦੀ ਹਾਲਤ ਦਿਨ-ਬ-ਦਿਨ ਤਰਸਯੋਗ ਬਣਦੀ ਜਾ ਰਹੀ ਹੈ, ਪਰ ਸਰਕਾਰ ਦੇ ਨੁਮਾਇੰਦੇ ਅਤੇ ਅਫ਼ਸਰਸ਼ਾਹੀ ਦਾ ਇਸ ਵੱਲ ਬਿਲਕੁਲ ਵੀ ਧਿਆਨ ਨਹੀਂ | ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਦੀਆਂ ਸੜਕਾਂ ਥਾਂ ਥਾਂ ਤੋਂ ਟੁੱਟੀਆਂ ਨਜ਼ਰ ਆਉਂਦੀਆਂ ਹਨ ਜਿਸ ਕਾਰਨ ਆਏ ਦਿਨ ਦੁਰਘਟਨਾਵਾਂ ਹੰੁਦੀਆਂ ਰਹਿੰਦੀਆਂ ਹਨ | ਉਨ੍ਹਾਂ ਕਥਿਤ ਘਪਲੇਬਾਜ਼ੀ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਜਿਹੜੀਆਂ ਸੜਕਾਂ ਬਣੀਆਂ ਵੀ ਹਨ, ਉਹ ਵੀ ਘਟੀਆ ਮੈਟੀਰੀਅਲ ਵਰਤਣ ਕਰਕੇ ਟੁੱਟ ਰਹੀਆਂ ਹਨ, ਜਿਸ ਦੀ ਕਾਂਗਰਸ ਦੀ ਸਰਕਾਰ ਆਉਣ 'ਤੇ ਜਾਂਚ ਕਰਵਾਈ ਜਾਵੇਗੀ |

ਪਿਛਲੀ ਖ਼ਬਰ ਜੀ.ਐਨ.ਡੀ.ਈ.ਸੀ. ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ <br/... ਅਗਲੀ ਖ਼ਬਰ ਮੇਅਰ ਇੰਦਰਜੀਤ ਕੌਰ, ਵਿਧਾਇਕ ਗਰੇਵਾਲ ਨੇ ਕਰਮਸਰ ਕਾਲੋਨੀ 'ਚ ਸੀਵਰ ਅਤੇ ਪਾਣੀ ਸਪਲਾਈ ਲਾਈਨਾਂ ਲਗਾਉਣ ਦੇ ਪ੍ਰੋਜੈਕਟ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।