ਆਲਮਗੀਰ, 20 ਨਵੰਬਰ (ਜਰਨੈਲ ਸਿੰਘ ਪੱਟੀ)-ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਗਿੱਲ ਪਾਰਕ ਲੁਧਿਆਣਾ ਵਿਖੇ ਸ਼੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਜੀਵਨ, ਬਾਣੀ ਅਤੇ ਸ਼ਹਾਦਤ 'ਤੇ ਵਿਸ਼ੇਸ਼ ਸੈਮੀਨਾਰ ਕਾਲਜ ਆਡੀਟੋਰੀਅਮ ਵਿਚ ਕਰਵਾਇਆ ਗਿਆ¢ ਸੈਮੀਨਾਰ ਵਿਚ 500 ਦੇ ਕਰੀਬ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਪੂਰੀ ਸ਼ਰਧਾ ਭਾਵਨਾ ਨਾਲ ਭਾਗ ਲਿਆ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ¢ ਸੈਮੀਨਾਰ ਦੀ ਪ੍ਰਧਾਨਗੀ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਟਰੱਸਟੀ ਅਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਰਦਿਆਂ ਕਿਹਾ ਕਿ ਪੰਥ ਨੇ ਹਮੇਸ਼ਾ ਹੱਕ, ਸੱਚ ਲਈ ਲੜਾਈ ਲੜੀ ਹੈ ¢ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਐਸ.ਜੀ.ਪੀ.ਸੀ. ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ, ਜਥੇਦਾਰ ਰਘਬੀਰ ਸਿੰਘ ਸਹਾਰਨਮਾਜਰਾ, ਇਕਬਾਲ ਸਿੰਘ ਡਾਇਰੈਕਟਰ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਨੇ ਸ਼ਹੀਦੀ ਸਾਕੇ ਦÏਰਾਨ ਸਿੱਖਾਂ ਵਲੋਂ ਜ਼ੁਲਮ ਅੱਗੇ ਦਿ੍ੜ੍ਹਤਾ ਅਤੇ ਬਿਨਾ ਡੋਲੇ ਜਿੱਤ ਪ੍ਰਾਪਤ ਕਰਨ ਵਾਲੇ ਸੰਘਰਸ਼ ਨੂੰ ਯਾਦ ਕੀਤਾ¢ ਡਾ. ਸਹਿਜਪਾਲ ਸਿੰਘ ਪਿ੍ੰਸੀਪਲ ਜੀ.ਐਨ.ਡੀ.ਈ.ਸੀ. ਨੇ ਮਹਿਮਾਨਾਂ, ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਦਾ ਰਸਮੀ ਤÏਰ ਤੇ ਸਵਾਗਤ ਕੀਤਾ¢ ਸੈਮੀਨਾਰ ਵਿਚ ਪ੍ਰਮੁੱਖ ਬੁਲਾਰਿਆਂ ਡਾ. ਧਰਮਜੀਤ ਸਿੰਘ ਪਰਮਾਰ, ਵਾਈਸ ਚਾਂਸਲਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਪ੍ਰੋ. ਸਤਿੰਦਰ ਸਿੰਘ ਸਾਬਕਾ ਪ੍ਰੋ-ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪ੍ਰੋ. ਹਰਜੋਧ ਸਿੰਘ ਸਾਬਕਾ ਮੁਖੀ, ਭਾਈ ਵੀਰ ਚੇਅਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਸ਼ਿਰਕਤ ਕੀਤੀ ¢