ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਆਪਣੀ ਉਸਾਰੂ ਸੋਚ ਨੂੰ ਮਨੁੱਖੀ ਭਲਾਈ ਕਾਰਜਾਂ ਵਿਚ ਲਗਾਉਣ ਵਾਲੇ ਮਨਿੰਦਰ ਸਿੰਘ ਅਹੂਜਾ ਪ੍ਰਧਾਨ ਸਿੱਖ ਨੌਜਵਾਨ ਸੇਵਾ ਸੁਸਾਇਟੀ, ਰਾਜਵੰਤ ਸਿੰਘ ਵੋਹਰਾ ਤੇ ਸੰਸਥਾਵਾਂ ਸਮੁੱਚੇ ਸਮਾਜ ਦੇ ਲਈ ਪ੍ਰੇਣਾ ਸਰੋਤ ਹੁੰਦੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ, ਭਾਈ ਮਖੂ ਨੇ ਅੱਜ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ | ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਅੰਦਰ ਆਏ ਹੜ੍ਹਾਂ ਤੋਂ ਪ੍ਰਭਾਵਿਤ ਹੜ੍ਹ ਪੀੜਤ ਲੋਕਾਂ ਦੀ ਸਹਾਇਤਾ ਲਈ ਸੁਸਾਇਟੀ ਵੱਲੋਂ ਆਰੰਭੀ ਗਈ ਰਾਹਤ ਮੁਹਿੰਮ ਤੋਂ ਪ੍ਰਭਾਵਿਤ ਹੋ ਕੇ ਮਾਤਾ ਵਿਪਨਪ੍ਰੀਤ ਕੌਰ ਜੀ ਅਤੇ ਮਨਿੰਦਰ ਸਿੰਘ ਅਹੂਜਾ ਪ੍ਰਧਾਨ ਸਿੱਖ ਨੌਜਵਾਨ ਸੇਵਾ ਸੁਸਾਇਟੀ ਨੇ ਆਪਣਾ ਬਹੁਤ ਵੱਡਾ ਸਹਿਯੋਗ ਦਿੱਤਾ | ਅੱਜ ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਨਿੰਦਰ ਸਿੰਘ ਅਹੂਜਾ ਅਤੇ ਪੰਥ ਦੇ ਮਹਾਨ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਅਤੇ ਮਾਤਾ ਵਿਪਨਪ੍ਰੀਤ ਕੌਰ ਦੀ ਪ੍ਰੇਰਨਾ ਸਦਕਾ ਮਨੁੱਖਤਾ ਦੇ ਭਲੇ ਲਈ 100 ਰਾਸ਼ਨ ਦੀਆਂ ਕਿੱਟਾਂ ਮਖੂ ਦੇ ਇਲਾਕੇ ਅਤੇ ਪਿੰਡ ਘੜਕਾ ਵਿਖੇ ਹੜ ਪ੍ਰਭਾਵਿਤ ਕਿਸਾਨਾਂ ਨੂੰ ਵੰਡੀਆਂ | ਇਸ ਮੌਕੇ ਮਨਿੰਦਰ ਸਿੰਘ ਅਹੂਜਾ ਨੇ ਦੱਸਿਆ ਕਿ ਭਾਈ ਗੁਰਇਕਬਾਲ ਸਿੰਘ ਅਤੇ ਮਾਤਾ ਵਿਪਨਪ੍ਰੀਤ ਕੌਰ ਜੀ ਪ੍ਰੇਰਨਾ ਸਦਕਾ ਪੰਜਾਬ ਵਿਚ ਹੜ੍ਹ ਪ੍ਰਾਪਤ ਇਲਾਕਿਆਂ ਵਿਚ ਜਾ ਕੇ ਜਾਇਜ਼ਾ ਲੈਕੇ ਸੰਗਤਾਂ ਦੇ ਸਹਿਯੋਗ ਨਾਲ ਲਗਾਤਾਰ ਤਿੰਨ ਮਹੀਨੇ ਤੋਂ ਹਰ ਪ੍ਰਕਾਰ ਦੀ ਸਹਾਇਤਾ ਦੀ ਕੀਤੀ ਗਈ | ਇਸ ਮੌਕੇ ਭਗਤਪਰੀਤ ਸਿੰਘ, ਰਾਜਿੰਦਰ ਸਿੰਘ ਬੰਟੀ ਆਦਿ ਹਾਜ਼ਰ ਸਨ |