ਲੁਧਿਆਣਾ, 20 ਨਵੰਬਰ (ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਬੈਠ ਕੇ ਨਸ਼ਾ ਕਰਦੇ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ¢ ਪਹਿਲੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 4 ਵਿਖੇ ਤੈਨਾਤ ਹÏਲਦਾਰ ਹਰਦੀਪ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਵੈਦ ਮੰਦਰ ਚÏਾਕ ਮÏਜੂਦ ਸੀ ਤਾਂ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਮੁਲਜ਼ਮ ਇੰਦਰਜੀਤ ਸਿੰਘ ਨੂੰ ਛੋਟੀ ਦਰੇਸੀ ਗਰਾਊਾਡ ਵਿਚ ਬੈਠ ਕੇ ਨਸ਼ਾ ਕਰਦੇ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਇਕ ਲਾਈਟਰ, ਸਿਲਵਰ ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ¢ ਦੂਜੇ ਮਾਮਲੇ ਵਿਚ ਥਾਣਾ ਮੇਹਰਬਾਨ ਵਿਖੇ ਤੈਨਾਤ ਸਹਾਇਕ ਥਾਣੇਦਾਰ ਹੁਸਨ ਲਾਲ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਪਿੰਡ ਕੱਕਾ ਖ਼ਾਲੀ ਪਲਾਟ ਪਾਸ ਪੁੱਜੇ ਤਾਂ ਮੁਲਜ਼ਮ ਖ਼ਾਲੀ ਪਲਾਟ ਵਿਚ ਨਸ਼ਾ ਕਰ ਰਿਹਾ ਸੀ, ਜਿਸ ਨੰੂ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਇਕ ਲਾਈਟਰ, ਸਿਲਵਰ ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ¢