ਡਾਬਾ/ਲੁਹਾਰਾ, 18 ਨਵੰਬਰ (ਕੁਲਵੰਤ ਸਿੰਘ ਸੱਪਲ)- ਸ਼ਾਲੀਮਾਰ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਬਹੁਤ ਹੀ ਧੂਮ-ਧਾਮ ਨਾਲ ਕਰਵਾਇਆ ਗਿਆ | ਇਸ ਸਮਾਰੋਹ ਦੌਰਾਨ ਸੈਸ਼ਨ 2022-23 ਅਤੇ 2023-24 ਦੇ ਬੋਰਡ ਦੀਆਂ ਜਮਾਤਾਂ ਵਿਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ ਗਿਆ | ਨਾਲ ਹੀ ਸੈਸ਼ਨ 2024-25 ਵਿਚ ਸਾਰੀਆਂ ਜਮਾਤਾਂ ਵਿਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸ਼ੀਲਡਾਂ ਅਤੇ ਸਰਟੀਫਿਕੇਟ ਵੰਡੇ ਗਏ | ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿਚ ਮੈਰਿਟ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵੀ ਸਕੂਲ ਦੇ ਸਰਪ੍ਰਸਤ, ਪਿ੍ੰਸੀਪਲ ਅਤੇ ਅਧਿਆਪਕਾਂ ਵਲੋਂ ਸ਼ੀਲਡਾਂ ਵੰਡ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਸਰਪ੍ਰਸਤ ਸੁਰਿੰਦਰਪਾਲ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਵਧੀਆ ਮੁਕਾਮ ਹਾਸਲ ਕਰਨ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ, ਵੱਧ ਚੜ ਕੇ ਹਰ ਗਤੀਵਿਧੀ ਵਿੱਚ ਹਿੱਸਾ ਲੈਣ ਦਾ ਆਸ਼ੀਰਵਾਦ ਦਿੱਤਾ |