ਡਾਬਾ/ਲੁਹਾਰਾ, 20 ਨਵੰਬਰ (ਕੁਲਵੰਤ ਸਿੰਘ ਸੱਪਲ)- ਬੀਤੇ ਦਿਨੀਂ ਗੋਬਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਅੰਤਰ ਜਲਿ੍ਹਾ ਸਕੂਲ ਖੇਡਾਂ ਗੱਤਕਾ ਅੰਡਰ 19 ਲੜਕੇ ਲੜਕੀਆਂ ਕਰਵਾਇਆ ਗਿਆ, ਜਿਸ ਵਿਚ ਲਗਭਗ 20 ਜ਼ਿਲਿ੍ਹਆਂ ਨੇ ਭਾਗ ਲਿਆ, ਜਿਸ ਵਿਚ ਬਾਬਾ ਮੁਕੰਦ ਸਿੰਘ ਸਕੂਲ ਡਾਬਾ ਦੇ ਬੱਚਿਆਂ ਨੇ ਸ਼ਾਨਦਾਨ ਪ੍ਰਦਰਸ਼ਨ ਕੀਤਾ ਅਤੇ ਲੁਧਿਆਣਾ ਜ਼ਿਲ੍ਹਾ ਓਵਰ ਆਲ ਲੜਕੇ ਲੜਕੀਆਂ ਵਿੱਚੋਂ ਫਸਟ ਰਿਹਾ | ਮੌਕੇ ਤੇ ਲੁਧਿਆਣਾ ਜ਼ਿਲ੍ਹਾ ਦੇ ਉਪ ਸਿੱਖਿਆ ਅਫਸਰ ਅਮਨਦੀਪ ਸਿੰਘ, ਸਪੋਰਟਸ ਕੋਆਰਡੀਨੇਟਰ ਕੁਲਵੀਰ ਸਿੰਘ ਮਾਨ, ਸਤਨਾਮ ਸਿੰਘ ਡੀ ਪੀ ਈ, ਸਤਵੰਤ ਸਿੰਘ ਨੇ ਬੱਚਿਆਂ ਨੂੰ ਖੇਡਣ ਲਈ ਪ੍ਰੇਰਿਤ ਕੀਤਾ | ਸਕੂਲ ਵਿਚ ਬੱਚਿਆਂ ਦੇ ਪਹੁੰਚਣ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਪਿ੍ੰਸੀਪਲ ਹਰਪ੍ਰੀਤ ਸਿੰਘ ਨੇ ਬੱਚਿਆਂ ਨੂੰ ਹੌਸਲਾ ਤੇ ਵਧਾਈ ਦਿੱਤੀ | ਇਸ ਮੌਕੇ ਪ੍ਰਧਾਨ ਮਹਿਲ ਸਿੰਘ, ਚੇਅਰਮੈਨ ਮੇਹਰ ਸਿੰਘ, ਜਨਰਲ ਸੈਕਟਰੀ ਜਸਵਿੰਦਰ ਸਿੰਘ, ਵਾਇਸ ਪ੍ਰਧਾਨ ਅਵਤਾਰ ਸਿੰਘ, ਵਾਈਸ ਪ੍ਰਧਾਨ ਸੋਹਣ ਸਿੰਘ ਗਰੇਵਾਲ, ਵਾਈਸ ਪ੍ਰਧਾਨ ਮਨਜੀਤ ਸਿੰਘ, ਕੈਸ਼ੀਅਰ ਜਗਦੀਪ ਸਿੰਘ, ਜਗਦੀਸ਼ ਸਿੰਘ, ਦਿਲਬਾਗ ਸਿੰਘ, ਜਸਵੰਤ ਸਿੰਘ, ਹਰਵਿੰਦਰ ਸਿੰਘ, ਪਰਮਜੀਤ ਸਿੰਘ, ਮੋਹਣ ਸਿੰਘ (ਸਾਰੇ ਮੈਂਬਰਾਂ) ਵੱਲੋਂ ਬੱਚਿਆਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ |