ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਿੱਖ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਮੱਘਰ ਮਹੀਨੇ ਦੀ ਮੱਸਿਆ ਦਾ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦੂਰ ਦੁਰਾਡੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਤੋਂ ਗੁਰੂ ਘਰ ਪੁੱਜੀਆਂ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜਥਿਆਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਗੁਰਸ਼ਰਨ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪਰਮਵੀਰ ਸਿੰਘ ਅਤੇ ਭਾਈ ਨਵਦੀਪ ਸਿੰਘ, ਭਾਈ ਗੁਰਸ਼ਰਨ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ¢ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ¢ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਜਿੱਥੇ ਸੰਗਤੀ ਰੂਪ ਰਾਗੀ ਜਥਿਆਂ ਨੂੰ ਸਿਰੋਪਾਉ ਭੇਟ ਕੀਤੇ ਉਥੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ¢ ਇਸ ਮÏਕੇ ਬੀਬੀ ਬਲਜੀਤ ਕÏਰ, ਪਰਵਿੰਦਰ ਕÏਰ ਲਾਇਲਪੁਰੀ, ਚਰਨਜੀਤ ਕÏਰ, ਸਰਬਜੀਤ ਕÏਰ ਚੀਮਾ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਤਰਲੋਚਨ ਸਿੰਘ ਬੱਬਰ, ਇੰਦਰਜੀਤ ਸਿੰਘ ਗੋਲਾ, ਜਤਿੰਦਰਪਾਲ ਸਿੰਘ ਸਲੂਜਾ, ਬਲਜੀਤ ਸਿੰਘ ਦੁਖੀਆ, ਸੁਰਿੰਦਰਜੀਤ ਸਿੰਘ ਮੱਕੜ, ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ, ਲਖਵਿੰਦਰ ਸਿੰਘ ਲੱਖਾ, ਦਵਿੰਦਰ ਸਿੰਘ ਸਿੱਬਲ, ਅਵਤਾਰ ਸਿੰਘ ਪਨੇਸਰ, ਗੁਰਮੀਤ ਸਿੰਘ, ਪ੍ਰੀਤਮ ਸਿੰਘ ਮਣਕੂ, ਸੁਰਿੰਦਰ ਸਿੰਘ ਨਾਰੰਗ, ਗੁਰਦੇਵ ਸਿੰਘ ਖੁੱਲਰ, ਤਨਵੀਰ ਕÏਰ, ਭੁਪਿੰਦਰ ਸਿੰਘ ਐਨ ਐਸ, ਪਰਮਿੰਦਰ ਸਿੰਘ, ਸੁਨੀਲ ਕੁਮਾਰ, ਰਵਿੰਦਰ ਸਿੰਘ ਵੀ ਗੁਰੂ ਘਰ ਨਤਮਸਤਕ ਹੋਏ |