13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਪੀ. ਏ. ਯੂ. ਵਿਚ ਖੋਜ ਅਤੇ ਪਸਾਰ ਕੌਂਸਲ ਦੀ ਮੀਟਿੰਗ ਦੌਰਾਨ ਵਾਤਾਵਰਨ ਪੱਖੀ ਖੇਤੀ ਬਾਰੇ ਚਰਚਾ <br/>

ਅਜੀਤ ਡੈਸਕ 21-11-2025
ਲੁਧਿਆਣਾ, 20 ਨਵੰਬਰ (ਜਸਵਿੰਦਰ ਸਿੰਘ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਡਾ. ਖੇਮ ਸਿੰਘ ਗਿੱਲ ਕਿਸਾਨ ਸਲਾਹ ਸੇਵਾ ਕੇਂਦਰ ਵਿਖੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਦੀ ਨਿਗਰਾਨੀ ਅਤੇ ਵਾਈਸ-ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ ਖੋਜ ਅਤੇ ਪਸਾਰ ਕੌਂਸਲ ਦੀ ਮੀਟਿੰਗ ਦੌਰਾਨ ਵਾਤਾਵਰਨ ਪੱਖੀ ਖੇਤੀ ਦੇ ਮੌਕਿਆਂ ਅਤੇ ਸੰਭਾਵਨਾਵਾਂ ਬਾਰੇ ਵਿਚਾਰ-ਚਰਚਾ ਹੋਈ | ਡਾ. ਗੋਸਲ ਨੇ ਪਸਾਰ ਵਿਗਿਆਨੀਆਂ ਨੂੰ ਕਿਸਾਨਾਂ ਦੀਆਂ ਖੇਤ ਸਮੱਸਿਆਵਾਂ ਦੇ ਸਮੇਂ ਸਿਰ ਹੱਲ ਮੁਹੱਈਆ ਕਰਵਾਉਣ, ਉਨ੍ਹਾਂ ਦੀ ਆਮਦਨ ਵਧਾਉਣ ਅਤੇ ਖੇਤੀ ਨੂੰ ਸਥਿਰ ਬਣਾਉਣ ਲਈ ਆਪਣੇ ਯਤਨਾਂ ਨੂੰ ਤੇਜ਼ ਕਰਨ ਦਾ ਸੱਦਾ ਦਿੱਤਾ | ਡਾ. ਗੋਸਲ ਨੇ ਕਿਹਾ ਕਿ ਪਾਣੀ ਅਤੇ ਪਰਾਲੀ ਦੀ ਸੁਚੱਜੀ ਸੰਭਾਲ ਮੌਜੂਦਾ ਖੇਤੀ ਦੇ ਅਹਿਮ ਮੁੱਦੇ ਹਨ | ਵਧੀਕ ਨਿਰਦੇਸ਼ਕ ਖੋਜ ਡਾ. ਗੁਰਜੀਤ ਸਿੰਘ ਮਾਂਗਟ ਨੇ ਦੱਸਿਆ ਕਿ ਖੋਜ ਅਤੇ ਪਸਾਰ ਕੌਂਸਲ ਦੀ ਮੀਟਿੰਗ ਸਾਲ ਵਿਚ ਦੋ ਵਾਰ ਕਰਵਾਈ ਜਾਂਦੀ ਹੈ ਅਤੇ ਇਸ ਦੌਰਾਨ ਕਿਸਾਨਾਂ ਦੇ ਤਜਰਬੇ ਅਤੇ ਮਾਹਿਰਾਂ ਦੇ ਸੁਝਾਅ ਮਾਰ ਕੇ ਖੇਤੀ ਮਸਲਿਆਂ ਦੇ ਹੱਲ ਲਈ ਢੁਕਵੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ | ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਤਰਸੇਮ ਸਿੰਘ ਢਿੱਲੋਂ ਨੇ ਯੂਨੀਵਰਸਿਟੀ ਵਲੋਂ ਪਰਾਲੀ ਦੀ ਸਾਂਭ-ਸੰਭਾਲ ਲਈ ਕੀਤੀਆਂ ਗਈਆਂ ਪਸਾਰ ਗਤੀਵਿਧੀਆਂ ਉੱਪਰ ਗੱਲ ਕੀਤੀ | ਪੌਦਾ ਕਲੀਨਿਕ ਦੇ ਇੰਚਾਰਜ ਡਾ. ਗੁਰਪ੍ਰੀਤ ਸਿੰਘ ਮੱਕੜ ਨੇ ਇਸ ਦੌਰਾਨ ਪਿਛਲੀ ਮੀਟਿੰਗ ਦੀ ਕਾਰਵਾਈ ਰਿਪੋਰਟ ਪੇਸ਼ ਕੀਤੀ | ਸੰਬੰਧਿਤ ਮਾਹਿਰਾਂ, ਕਿਸਾਨਾਂ ਅਤੇ ਵਿਗਿਆਨੀਆਂ ਵਲੋਂ ਇਸ ਰਿਪੋਰਟ ਉੱਪਰ ਨਿੱਠ ਕੇ ਵਿਚਾਰ-ਚਰਚਾ ਹੋਈ | ਇਸ ਦੌਰਾਨ ਖੇਤੀ ਪਸਾਰ ਦੇ ਆਈ.ਸੀ.ਏ.ਆਰ. ਵਿਚ ਸਾਬਕਾ ਏ.ਡੀ.ਜੀ. ਡਾ. ਅਸ਼ੋਕ ਕੁਮਾਰ ਮਹਿਤਾ, ਪੌਦਾ ਰੋਗ ਮਾਹਿਰ ਡਾ. ਚੰਦਰ ਮੋਹਨ, ਡਾ. ਇੰਦਰ ਮੋਹਨ ਛਿੱਬਾ ਅਤੇ ਬਾਗਬਾਨੀ ਦੇ ਸਾਬਕਾ ਨਿਰਦੇਸ਼ਕ ਡਾ. ਗੁਰਕੰਵਲ ਸਿੰਘ ਵੀ ਮੌਜੂਦ ਸਨ |

ਪਿਛਲੀ ਖ਼ਬਰ ਲੰਮੀ ਖਾਂਸੀ ਜਾਂ ਛਾਤੀ ਦੀ ਸਮੱਸਿਆ ਨੂੰ ਨਜ਼ਰਅੰਦਾਜ਼ ਨਾ ਕਰੋ- ਡਾ. ਕੀਰਤ ਸੀਬੀਆ <br/> ਅਗਲੀ ਖ਼ਬਰ ਡੀ. ਜੀ. ਐਸ. ਜੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਬਾਸਕਟਬਾਲ ਵਿਚ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।