13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਅਕਾਲੀ ਦਲ ਦੀ ਮਜ਼ਬੂਤ ਆਧਾਰ ਦੇਖ ਕੇ 'ਆਪ' ਸਰਕਾਰ ਘਬਰਾਈ- ਐਡ. ਹਰਨਾਮਪੁਰਾ <br/>

ਅਜੀਤ ਡੈਸਕ 21-11-2025
ਆਲਮਗੀਰ, 20 ਨਵੰਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਤਰਨ ਤਾਰਨ ਵਿਖੇ ਹੋਈਆਂ ਜ਼ਿਮਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਤੰਤਰ ਦਾ ਰੱਜ ਕੇ ਘਾਣ ਕੀਤਾ ਗਿਆ ਸੀ, ਜਿਸਦਾ ਚੋਣ ਕਮਿਸ਼ਨਰ ਵੱਲੋਂ ਸਖ਼ਤ ਨੋਟਿਸ ਲੈਂਦਿਆਂ ਡੀਜੀਪੀ ਪੰਜਾਬ ਤੋਂ ਰਿਪੋਰਟ ਤਲਬ ਕਰਨੀ ਪਈ | ਉਪਰੋਕਤ ਸ਼ਬਦ ਵਿਧਾਨ ਸਭਾ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਉਪ ਚੋਣ ਜਿੱਤਣ ਲਈ ਜਿੱਥੇ ਸਰਕਾਰੀ ਮਸ਼ੀਨਰੀ ਦਾ ਰੱਜ ਕੇ ਦੁਰ ਉਪਯੋਗ ਕੀਤਾ ਗਿਆ ਉਥੇ ਹੀ ਪੁਲਿਸ ਪ੍ਰਸ਼ਾਸਨ ਵਲੋਂ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਤੇ ਕਾਰਵਾਈ ਕਰਦਿਆਂ ਝੂਠੀਆਂ ਤੇ ਨਜਾਇਜ਼ ਗਿ੍ਫ਼ਤਾਰੀਆਂ ਕੀਤੀਆਂ ਗਈਆਂ | ਜਿਸ ਤੇ ਸਖ਼ਤ ਸਟੈਂਡ ਲੈਂਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਦੀ ਸ਼ਿਕਾਇਤ ਚੋਣ ਕਮਿਸ਼ਨਰ ਨੂੰ ਕਰਕੇ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ ਸੀ ਜਿਸ ਦੇ ਕਾਰਵਾਈ ਕਰਦਿਆਂ ਚੋਣ ਕਮਿਸ਼ਨਰ ਵੱਲੋਂ ਡੀਜੀਪੀ ਪੰਜਾਬ ਤੋਂ ਰਿਪੋਰਟ ਤਲਬ ਕਰਕੇ ਅਕਾਲੀ ਵਰਕਰਾਂ ਤੇ ਪਰਚਿਆਂ ਨੂੰ ਝੂਠਾ ਕਰਾਰ ਦਿੱਤਾ ਹੈ | ਐਡਵੋਕੇਟ ਹਰਨਾਮਪੁਰਾ ਤੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਹਲਕਾ ਤਰਨ ਤਾਰਨ ਦੇ ਮਝੈਲਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਭਰੋਸਾ ਪ੍ਰਗਟ ਕਰਕੇ ਆਮ ਆਦਮੀ ਪਾਰਟੀ ਨੂੰ ਅਸਲ ਸ਼ੀਸ਼ਾ ਦਿਖਾਇਆ ਹੈ ਅਤੇ ਅਕਾਲੀ ਦਲ ਦਾ ਮਜ਼ਬੂਤ ਆਧਾਰ ਦੇਖ ਕੇ ਆਪ ਸਰਕਾਰ ਦੇ ਨੁਮਾਇੰਦੇ ਘਬਰਾਏ ਫਿਰ ਰਹੇ ਹਨ | ਉਕਤ ਆਗੂਆਂ ਨੇ ਦਾਅਵਾ ਕਰਦਿਆਂ ਕਿਹਾ ਕਿ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਸ਼ਾਨ ਨਾਲ ਸਰਕਾਰ ਦਾ ਗਠਨ ਕਰੇਗਾ | ਇਸ ਮੌਕੇ ਮਾਰਕੀਟ ਕਮੇਟੀ ਸਾਹਨੇਵਾਲ ਦੇ ਸਾਬਕਾ ਚੇਅਰਮੈਨ ਜਸਵੰਤ ਸਿੰਘ ਹਰਨਾਮਪੁਰਾ, ਸ਼੍ਰੋਮਣੀ ਅਕਾਲੀ ਦਲ ਸੈਨਿਕ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਨੱਤ, ਭੁਪਿੰਦਰ ਸਿੰਘ, ਰਸ਼ਪਾਲ ਸਿੰਘ, ਮਲਕੀਤ ਸਿੰਘ ਸਮੇਤ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸਨ |

ਪਿਛਲੀ ਖ਼ਬਰ ਜੀ.ਐਮ.ਟੀ ਪਬਲਿਕ ਸਕੂਲ ਦੇ ਵਿਦਿਆਰਥੀ ਕਰਨ ਦਾ ਪ੍ਰਾਇਮਰੀ ਸਕੂਲ ਖੇਡਾਂ 'ਚ ਪਹਿਲਾ ਸਥਾਨ <br/> ਅਗਲੀ ਖ਼ਬਰ ਐਸ.ਡੀ.ਪੀ. ਕਾਲਜ ਫ਼ਾਰ ਵੁਮੈਨ ਵਿਖੇ 'ਪੰਜਾਬੀ ਸਪਤਾਹ' ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।