ਲੁਧਿਆਣਾ, 19 ਨਵੰਬਰ (ਭੁਪਿੰਦਰ ਸਿੰਘ ਬੈਂਸ)-ਜੀ.ਐਮ.ਟੀ, ਪਬਲਿਕ ਸਕੂਲ, ਨੇੜੇ ਜਲੰਧਰ ਬਾਈਪਾਸ ਚੌਕ ਦੇ ਚੌਥੀ ਜਮਾਤ ਦੇ ਵਿਦਿਆਰਥੀ ਕਰਨ ਨੇ ਪ੍ਰਾਇਮਰੀ ਸਕੂਲ ਖੇਡਾਂ ਵਿਚ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਹਾਸਲ ਕੀਤਾ | ਕਰਨ ਦੇ ਇਸ ਪ੍ਰਦਰਸ਼ਨ ਦੇ ਆਧਾਰ ਤੇ ਉਸਦੀ ਚੋਣ ਰਾਜ ਪੱਧਰੀ ਮੁਕਾਬਲੇ ਲਈ ਕੀਤੀ ਗਈ ਹੈ | ਸਕੂਲ ਦੇ ਪਿ੍ੰਸੀਪਲ ਜਸਬੀਰ ਕੌਰ ਬੱਲ ਨੇ ਕਰਨ ਨੰੂ ਉਸਦੀ ਇਸ ਪ੍ਰਾਪਤੀ 'ਤੇ ਵਧਾਈ ਦਿੱਤੀ |